ਚੰਡੀਗੜ੍ਹ, 10 ਜੁਲਾਈ 2024: ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ਨੂੰ ਬੰਦ ਰੱਖਣ ਦੇ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਵੇਗੀ | ਜਿਕਰਯੋਗ ਹੈ ਕਿ ਕਿਸਾਨਾਂ ਵੱਲੋਂ 26 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਫਰੀ ਕੀਤਾ ਹੋਇਆ ਹੈ |
ਦਰਅਸਲ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਨੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ | NHAI ਨੇ ਪਟੀਸ਼ਨ ‘ਚ ਕਿਹਾ ਕਿ ਕਿਸਾਨਾਂ ਵੱਲੋਂ ਚਾਰ ਟੋਲ ਬੰਦ ਕੀਤੇ ਗਏ ਹਨ, ਜਿਨ੍ਹਾਂ ਨਾਲ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ਹਾਈਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਅਗਲੀ ਸੁਣਵਾਈ 10 ਜੁਲਾਈ ਤੈਅ ਕੀਤੀ ਹੈ |
ਮਿਲੀ ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਹਾਈਕੋਰਟ ‘ਚ ਟੋਲ ਪਲਾਜ਼ਾ (Ladowal Toll Plaza) ਨੂੰ ਬੰਦ ਕਰਨ ਦਾ ਕਾਰਨ ਦੱਸਣਗੇ | ਕਿਸਾਨਾਂ ਦਾ ਕਹਿਣਾ ਹੈ ਕਿ ਟੋਲ ਪਲਾਜ਼ਿਆਂ ’ਤੇ ਲਗਾਤਾਰ ਵੱਧ ਰਹੀਆਂ ਕੀਮਤਾਂ ਨਾਲ ਲੋਕ ਪ੍ਰੇਸ਼ਾਨ ਹਨ। ਕਿਸਾਨ ਲਾਡੋਵਾਲ ਟੋਲ ਪਲਾਜ਼ਾ (Ladhowal Toll Plaza) ਦੇ ਵਧੇ ਰੇਟਾਂ ਦੇ ਵਿਰੋਧ ‘ਚ ਧਰਨਾ ਦੇ ਰਹੇ ਹਨ |