ਚੰਡੀਗੜ੍ਹ, 17 ਫਰਵਰੀ 2024: ਪੰਜਾਬ ਵਿੱਚ ਕਿਸਾਨ ਅੰਦੋਲਨ ਚੱਲਦੇ ਅੱਜ ਕਿਸਾਨਾਂ ਨੇ ਅੱਜ ਅਤੇ ਕੱਲ੍ਹ ਦੋ ਦਿਨਾਂ ਲਈ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ (Ladowal toll plaza) ਬੰਦ ਕਰ ਦਿੱਤਾ ਹੈ। ਕਿਸਾਨ ਪੂਰੀ ਤਰ੍ਹਾਂ ਟੋਲ ਫ੍ਰੀ ਕਰ ਰਹੇ ਹਨ। ਅੱਜ ਦੁਪਹਿਰ 12 ਵਜੇ ਤੋਂ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਡੇਰਾ ਲਾ ਲਿਆ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ ਲਗਾਤਾਰ 2 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਕੁਝ ਘੰਟਿਆਂ ਲਈ ਬੰਦ ਰੱਖਿਆ ਸੀ।
ਮਿਲੀ ਜਾਣਕਾਰੀ ਦਿੰਦਿਆਂ ਬੀਕੇਯੂ ਉਗਰਾਹਾਂ ਦੇ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸ਼ੰਭੂ ਬਾਰਡਰਾਂ ‘ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੱਲ੍ਹ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਦੀ ਅਹਿਮ ਬੈਠਕ ਹੈ। ਭਲਕੇ ਹੋਣ ਵਾਲੀ ਬੈਠਕ ਵਿੱਚ ਵੱਡਾ ਐਲਾਨ ਹੋ ਸਕਦਾ ਹੈ।