July 2, 2024 10:10 pm
Ladoval toll plaza

ਲਾਡੋਵਾਲ ਟੋਲ ਪਲਾਜ਼ਾ ਦੀਆਂ ਕੀਮਤਾਂ ‘ਚ ਮੁੜ ਤੋਂ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂ

ਚੰਡੀਗੜ੍ਹ, 25 ਨਵੰਬਰ 2023: ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ 4 ਮਹੀਨਿਆਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ (Ladowal toll plaza) ਦੇ ਰੇਟ ਵਧਾ ਦਿੱਤੇ ਹਨ। ਸ਼ੁੱਕਰਵਾਰ ਰਾਤ ਤੋਂ ਇਹ ਦਰ 30 ਫੀਸਦੀ ਵਧਾ ਦਿੱਤੀ ਗਈ ਹੈ। ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕਾਂ ‘ਤੇ ਪਵੇਗਾ। ਹੁਣ ਤੁਹਾਨੂੰ ਕਾਰ-ਜੀਪ-ਵੈਨ ਦੇ ਸਿੰਗਲ ਸਫ਼ਰ ਲਈ 215 ਰੁਪਏ ਦੇਣੇ ਪੈਣਗੇ। ਪਹਿਲਾਂ ਇਸ ਦੀ ਕੀਮਤ 165 ਰੁਪਏ ਸੀ।

ਮਲਟੀ-ਐਕਸਲ ਵਾਹਨਾਂ ਲਈ ਟੋਲ ਦਰਾਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। NHAI ਨੇ ਹੁਣ ਵਾਹਨਾਂ ਦੇ ਐਕਸਲ ਦੀ ਗਿਣਤੀ ਦੇ ਆਧਾਰ ‘ਤੇ ਟੋਲ (Ladowal toll plaza) ਦਰਾਂ ਨੂੰ ਬਦਲ ਦਿੱਤਾ ਹੈ। 3 ਐਕਸਲ ਵਾਲੇ ਵਪਾਰਕ ਵਾਹਨਾਂ ਨੂੰ ਇੱਕ ਯਾਤਰਾ ਲਈ 795 ਰੁਪਏ, 4-6 ਐਕਸਲ ਵਾਲੇ ਵਾਹਨਾਂ ਨੂੰ 1140 ਰੁਪਏ ਅਤੇ ਸੱਤ ਜਾਂ ਇਸ ਤੋਂ ਵੱਧ ਐਕਸਲ ਵਾਲੇ ਵੱਡੇ ਵਾਹਨਾਂ ਨੂੰ 1390 ਰੁਪਏ ਦਾ ਟੋਲ ਅਦਾ ਕਰਨਾ ਪਵੇਗਾ।

ਇਸਦੇ ਨਾਲ ਹੀ ਬਿਨਾਂ ਫਾਸਟੈਗ ਵਾਲੇ ਵਾਹਨਾਂ ‘ਤੇ ਯਾਤਰਾ ਲਈ ਦੁੱਗਣਾ ਖਰਚਾ ਲਿਆ ਜਾਵੇਗਾ। ਜੇਕਰ ਕਾਰ ‘ਚ ਫਾਸਟੈਗ ਨਹੀਂ ਹੈ ਤਾਂ 430 ਰੁਪਏ ਦੇਣੇ ਹੋਣਗੇ। ਇਸ ਤੋਂ ਇਲਾਵਾ NHAI ਨੇ ਮਾਸਿਕ ਪਾਸ ‘ਚ ਵੀ ਬਦਲਾਅ ਕੀਤਾ ਹੈ। ਇਹ ਟੋਲ ਪਲਾਜ਼ਾ ਤੋਂ 20 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਤੱਕ ਸੀਮਤ ਹੈ। ਗੈਰ-ਵਪਾਰਕ ਵਾਹਨਾਂ ਲਈ ਪਾਸ ਦਰ 330 ਰੁਪਏ ਹੈ।