ਚੰਡੀਗੜ੍ਹ, 30 ਦਸੰਬਰ 2023: ਭਾਰਤ ਸਰਕਾਰ ਨੇ ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਲੰਡਾ (Lakhbir Singh Landa) ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਲਖਬੀਰ ‘ਤੇ ਤਰਨ ਤਾਰਨ ਦੇ ਥਾਣੇ ‘ਤੇ ਹਮਲਾ ਕਰਨ ਦਾ ਵੀ ਦੋਸ਼ ਹੈ। ਏਜੰਸੀ ਮੁਤਾਬਕ ਉਹ ਕੈਨੇਡਾ ਵਿੱਚ ਬੈਠ ਕੇ ਉਹ ਭਾਰਤ ਵਿਰੁੱਧ ਆਪਣੀਆਂ ਸਰਗਰਮੀਆਂ ਜਾਰੀ ਰੱਖ ਰਿਹਾ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਉਸ (Lakhbir Singh Landa) ਵਿਰੁੱਧ ਕਈ ਮਾਮਲੇ ਦਰਜ ਕੀਤੇ ਗਏ ਹਨ। ਹੁਣ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਉਸ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਭਾਰਤ ਸਰਕਾਰ ਹੁਣ ਕੈਨੇਡਾ ਤੋਂ ਉਸ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕਰੇਗੀ।