IPS ਹਰਪ੍ਰੀਤ ਸਿੱਧੂ

Lakhimpur Kheri Violence : ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਿਰੁੱਧ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

ਚੰਡੀਗੜ੍ਹ, 17 ਫਰਵਰੀ 2022 : ਲਖੀਮਪੁਰ ਖੀਰੀ ਹਾਦਸੇ ‘ਚ ਚਾਰ ਕਿਸਾਨਾਂ ਦੀ ਮੌਤ ਦੇ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਵਿਰੁੱਧ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਤਿਕੋਨੀਆ ਨਿਘਾਸਾਨ ਵਿਧਾਨ ਸਭਾ ਹਲਕੇ ਵਿੱਚ ਪਿਛਲੇ ਸਾਲ 3 ਅਕਤੂਬਰ ਨੂੰ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਨੂੰ ਮੁੱਖ ਦੋਸ਼ੀ ਵਜੋਂ ਗ੍ਰਿਫਤਾਰ ਕੀਤਾ ਗਿਆ ਸੀ।

ਹਿੰਸਾ ਦੇ ਮਾਮਲੇ ਵਿੱਚ ਐਸਆਈਟੀ ਨੇ ਚਾਰਜਸ਼ੀਟ ਦਾਖ਼ਲ ਕੀਤੀ ਸੀ। 5000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਆਸ਼ੀਸ਼ ਮਿਸ਼ਰਾ ਸਮੇਤ ਕੁੱਲ 16 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ। ਪਿਛਲੇ ਸਾਲ 3 ਅਕਤੂਬਰ ਨੂੰ ਆਸ਼ੀਸ਼ ਮਿਸ਼ਰਾ ਦੇ ਸਮਰਥਕਾਂ ਅਤੇ ਕਿਸਾਨਾਂ ਵਿਚਾਲੇ ਝੜਪ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਜਾਂਚ ਅਧਿਕਾਰੀ ਨੇ ਆਸ਼ੀਸ਼ ਮਿਸ਼ਰਾ ਸਮੇਤ ਹੋਰ ਦੋਸ਼ੀਆਂ ਨੂੰ ਕਤਲ ਦਾ ਦੋਸ਼ੀ ਬਣਾਇਆ ਹੈ। ਚਾਰਜਸ਼ੀਟ ਅਨੁਸਾਰ ਸੋਚੀ ਸਮਝੀ ਸਾਜ਼ਿਸ਼ ਤਹਿਤ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜੀਪਾਂ ਅਤੇ ਐਸ.ਯੂ.ਵੀ.

ਐਸਆਈਟੀ ਨੇ ਇਸ ਮਾਮਲੇ ਵਿੱਚ 208 ਲੋਕਾਂ ਦੀ ਗਵਾਹੀ ਦਰਜ ਕੀਤੀ ਸੀ

ਜਾਂਚ ਵਿੱਚ ਐਸਆਈਟੀ ਨੂੰ ਮਿਲੇ ਸਬੂਤਾਂ ਅਤੇ 24 ਵੀਡੀਓ ਫੋਟੋਆਂ ਮਿਲੀਆਂ, ਜਿਸ ਨੇ ਮੁਲਜ਼ਮਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ। ਇਸ ਤੋਂ ਇਲਾਵਾ 208 ਲੋਕਾਂ ਨੇ ਗਵਾਹੀ ਦਿੱਤੀ। ਇਸ ਆਧਾਰ ‘ਤੇ ਐਸਆਈਟੀ ਨੇ ਆਪਣੀ ਚਾਰਜਸ਼ੀਟ ਲਿਖੀ ਹੈ। ਗਵਾਹਾਂ ਨੇ ਐਸਆਈਟੀ ਨੂੰ ਦੱਸਿਆ ਕਿ ਮੰਤਰੀ ਦਾ ਪੁੱਤਰ ਆਸ਼ੀਸ਼ ਮੌਕੇ ‘ਤੇ ਮੌਜੂਦ ਸੀ। ਕਿਸਾਨਾਂ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਸਾਥੀਆਂ ਖਿਲਾਫ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਜਾਣਗੇ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਤੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਸੁਪਰੀਮ ਕੋਰਟ ਤੱਕ ਪਹੁੰਚ ਕਰੇਗਾ। ਰਾਕੇਸ਼ ਟਿਕੈਤ ਨੇ ਕਿਹਾ, ਪੂਰੇ ਦੇਸ਼ ਅਤੇ ਪੂਰੀ ਦੁਨੀਆ ਨੇ ਅਜੇ ਟੈਨੀ ਅਤੇ ਆਸ਼ੀਸ਼ ਟੈਨੀ ਦਾ ਸਭ ਤੋਂ ਬਦਨਾਮ ਲਖੀਮਪੁਰ ਖੇੜੀ ਕਾਂਡ ਦੇਖਿਆ। ਆਸ਼ੀਸ਼ ਮਿਸ਼ਰਾ ਨੂੰ ਘਿਨੌਣਾ ਅਪਰਾਧ ਕਰਨ ਦੇ ਬਾਵਜੂਦ ਤਿੰਨ ਮਹੀਨਿਆਂ ਦੇ ਅੰਦਰ ਜ਼ਮਾਨਤ ਮਿਲ ਗਈ ਸੀ।

Scroll to Top