July 7, 2024 4:37 pm
ਲਖੀਮਪੁਰ ਖੀਰੀ

ਲਖੀਮਪੁਰ ਖੀਰੀ : ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਾਕੇਸ਼ ਜੈਨ ਕਰਨਗੇ ਜਾਂਚ, ਸੁਪਰੀਮ ਕੋਰਟ ਨੇ ਵੀ ਕੀਤਾ SIT ‘ਚ ਫੇਰਬਦਲ

ਚੰਡੀਗੜ੍ਹ, 17 ਨਵੰਬਰ 2021 : ਸੁਪਰੀਮ ਕੋਰਟ ਨੇ ਪਹਿਲਾਂ ਹੀ ਰਾਜ ਸਰਕਾਰ ਨੂੰ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਲਈ ਸੁਪਰੀਮ ਕੋਰਟ ਨੇ ਜਸਟਿਸ ਰਾਕੇਸ਼ ਕੁਮਾਰ ਜੈਨ ਅਤੇ ਜਸਟਿਸ ਰਣਜੀਤ ਸਿੰਘ ਦੇ ਨਾਵਾਂ ਦਾ ਸੁਝਾਅ ਦਿੱਤਾ ਸੀ।

ਸੁਪਰੀਮ ਕੋਰਟ ਨੇ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵਿੱਚ ਫੇਰਬਦਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਮਾਮਲੇ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਬਣਾਈ ਰੱਖਣ ਲਈ ਇਹ ਜ਼ਰੂਰੀ ਕਦਮ ਚੁੱਕੇ ਗਏ ਹਨ।

ਸੁਪਰੀਮ ਕੋਰਟ ਨੇ ਪਹਿਲਾਂ ਹੀ ਰਾਜ ਸਰਕਾਰ ਨੂੰ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਲਈ ਸੁਪਰੀਮ ਕੋਰਟ ਨੇ ਜਸਟਿਸ ਰਾਕੇਸ਼ ਕੁਮਾਰ ਜੈਨ, ਰਣਜੀਤ ਸਿੰਘ ਦੇ ਨਾਵਾਂ ਦਾ ਸੁਝਾਅ ਦਿੱਤਾ ਸੀ। ਸੁਪਰੀਮ ਕੋਰਟ ਨੇ ਰਾਜ ਦੇ ਕੁਝ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਐਸਆਈਟੀ ਵਿੱਚ ਸ਼ਾਮਲ ਕਰਨ ਲਈ ਕਿਹਾ ਸੀ।

ਅਦਾਲਤ ਨੇ ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਐਸਆਈਟੀ ਵਿੱਚ ਥਾਂ ਦਿੱਤੀ ਹੈ। ਇਨ੍ਹਾਂ ਵਿੱਚ ਐਸਬੀ ਸ਼ਿਰੋਡਕਰ, ਦੀਪਇੰਦਰ ਸਿੰਘ ਅਤੇ ਪਦਮਜਾ ਚੌਹਾਨ ਦੇ ਨਾਂ ਸ਼ਾਮਲ ਹਨ।