ਚੰਡੀਗੜ੍ਹ, 01 ਜੂਨ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪ੍ਰੈੱਸ ਕਾਨਫਰੰਸ਼ ਦੌਰਾਨ ਲਾਲ ਚੰਦ ਕਟਾਰੂਚੱਕ (Lal Chand Kataruchak) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ ਹੈ ਅਤੇ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਨਾ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ‘ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਲਾਲ ਚੰਦ ਕਟਾਰੂਚੱਕ ‘ਤੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਪਰ ਪਹਿਲੀ ਵਾਰ ਰਾਜਪਾਲ ਦੀ ਤਰਫੋਂ ਇਸ ਮੁੱਦੇ ‘ਤੇ ਚਰਚਾ ਹੋਈ ਹੈ। ਸਾਰਾ ਮਾਮਲਾ ਇਸ ਸ਼ਿਕਾਇਤ ਤੋਂ ਸ਼ੁਰੂ ਹੋਇਆ। ਇਸ ਮਾਮਲੇ ਵਿੱਚ 2 ਕਥਿਤ ਵੀਡੀਓ ਸਾਹਮਣੇ ਆਏ ਸਨ ਜੋ ਪੰਜਾਬ ਦੇ ਰਾਜਪਾਲ ਨੂੰ ਦਿੱਤੇ ਗਏ ਸਨ। ਇਸ ਤੋਂ ਬਾਅਦ ਰਾਜਪਾਲ ਨੇ ਇਨ੍ਹਾਂ ਵੀਡੀਓਜ਼ ਨੂੰ ਦੇਖਣ ਤੋਂ ਬਾਅਦ ਅਗਲੇਰੀ ਜਾਂਚ ਲਈ ਭੇਜ ਦਿੱਤਾ ਸੀ।
ਇਸਦੇ ਨਾਲ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਪੰਜਾਬ ਯੂਨੀਵਰਸਿਟੀ ਮਾਮਲੇ ’ਤੇ ਮੀਟਿੰਗ ਵਿਚ ਸੁਝਾਅ ਦਿੱਤਾ ਹੈ ਕਿ ਪੰਜਾਬ ਯੂਨੀਵਰਸਿਟੀ ਲਈ ਗਰਾਂਟ ਪੰਜਾਬ ਅਤੇ ਹਰਿਆਣਾ ਦੋਵੇਂ 20-20 ਫੀਸਦੀ ਦੇਣ ਅਤੇ 60 ਫੀਸਦੀ ਗ੍ਰਾਂਟ ਯੂ.ਟੀ ਦਿੰਦਾ ਹੈ।
ਪੰਜਾਬ ਰਾਜਪਾਲ ਨੇ ਦੱਸਿਆ ਕਿ ਹਰਿਆਣਾ ਨੇ ਮੰਗ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਉਸਦੇ ਕਾਲਜਾਂ ਨੂੰ ਵੀ ਮਾਨਤਾ ਦੇਵੇ। ਪੰਜਾਬ ਦੇ ਮੁੱਖ ਮੰਤਰੀ ਨੇ ਕੁਝ ਸਮਾਂ ਮੰਗਿਆ ਹੈ ਤੇ 5 ਜੂਨ ਨੂੰ ਫਿਰ ਤੋਂ ਮੀਟਿੰਗ ਹੋਵੇਗੀ। ਇਸਦੇ ਨਾਲ ਹੀ ਸਵਾਲਾਂ ਦੇ ਜਵਾਬ ਵਿਚ ਰਾਜਪਾਲ ਨੇ ਕਿਹਾ ਕਿ ਮੈਂ ਰਾਜ ਭਵਨ ਵਿਚ ਬੈਠਣ ਵਾਲਾ ਰਾਜਪਾਲ ਨਹੀਂ ਹਾਂ ਅਤੇ ਮੈਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਫਿਰ ਤੋਂ ਦੌਰਾ ਕਰਾਂਗਾ ਅਤੇ ਆਖਰੀ ਪਿੰਡ ਤੱਕ ਜਾਵਾਂਗਾ। ਉਨ੍ਹਾਂ ਕਿਹਾ ਕਿਮੈਂ ਅਤੇ ਮੇਰੀ ਟੀਮ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੂਰੀ ਤਰਾਂ ਅਲਰਟ ਹੈ |