ਲਾਲ ਚੰਦ ਕਟਾਰੂਚੱਕ ਵਲੋਂ ਗੋਦਾਮ ਮਾਲਕਾਂ ਤੇ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ

ਚੰਡੀਗੜ੍ਹ 09 ਜੂਨ 2022: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਆਰਥਿਕਤਾ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਫੈਸਲੇ ਲਏ ਜਾ ਰਹੇ ਹਨ | ਇਸ ਦੌਰਾਨ ਪੰਜਾਬ ਦੇ ਆਰਥਿਕਤਾ ਨਾਲ ਜੁੜੇ ਮੁੱਖ ਖੇਤਰਾਂ ਮਜਬੂਤ ਕਰਨ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਗੋਦਾਮ ਮਾਲਕਾਂ ਅਤੇ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਅਨਾਜ ਭਵਨ ਵਿਖੇ ਬੈਠਕ ਕੀਤੀ ਗਈ ਹੈ |

ਇਸ ਦੌਰਾਨ ਗੋਦਾਮ ਮਾਲਕਾਂ ਅਤੇ ਰਾਈਸ ਮਿੱਲਰਜ਼ ਐਸੋਸੀਏਸ਼ਨ ਦੀਆਂ ਗੱਲਾਂ ਨੂੰ ਸੁਣਦਿਆਂ ਮੰਤਰੀ ਨੇ ਉਨਾਂ ਦੀਆਂ ਮੰਗਾਂ ਨੂੰ ਉੱਚ ਪੱਧਰ ‘ਤੇ ਚੁੱਕਣ ਦਾ ਭਰੋਸਾ ਦਿੱਤਾ ਹੈ ਅਤੇ ਇਸ ‘ਤੇ ਧਿਆਨ ਪੂਰਵਕ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਮੌਕੇ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਗੁਰਕੀਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

Scroll to Top