ਚੰਡੀਗੜ੍ਹ, 05 ਅਪ੍ਰੈਲ 2023: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਹਲਕਾ ਭੋਆ ਅਧੀਨ ਪੈਂਦੇ ਪਿੰਡਾਂ ਕਾਨਵਾਂ ਅਤੇ ਠਾਕਰਪੁਰ ਦਾ ਦੌਰਾ ਕਰਦਿਆਂ ਕਿਸਾਨਾਂ ਦੀ ਨੁਕਸਾਨੀਆਂ ਫਸਲਾਂ ਦੀ ਚੱਲ ਰਹੀ ਗਿਰਦਾਵਰੀ ਦਾ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਪੰਜਾਬ ਦੇ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ, ਤੇਜ਼ ਹਵਾਵਾਂ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਸਦੇ ਨਾਲ ਹੀ ਪਸ਼ੂਆਂ ਦੇ ਹਰੇ-ਚਾਰੇ, ਮਕਾਨਾਂ ਵੀ ਢਹਿ ਗਏ | ਪਿਛਲੇ ਦਿਨ ਪੰਜਾਬ ਕੈਬਨਿਟ ਦੀ ਮੀਟਿੰਗ ਨੇ ਫ਼ਸਲ ਦੇ 76 ਤੋਂ 100 ਫੀਸਦੀ ਤੱਕ ਹੋਏ ਨੁਕਸਾਨ ਲਈ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ।
ਜਨਵਰੀ 18, 2025 1:13 ਬਾਃ ਦੁਃ