ਚੰਡੀਗੜ੍ਹ 28 ਮਾਰਚ 2022: ਕਾਂਗਰਸ ਦੇ ਸੀਨੀਅਰ ਲੀਡਰ ਅਤੇ ਪੰਜਾਬ ਮੰਡੀ ਬੋਰਡ (Punjab Mandi Board) ਦੇ ਚੇਅਰਮੈਨ ਲਾਲ ਸਿੰਘ ਦੇ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੇਲੇ ਲਾਲ ਸਿੰਘ ਨੂੰ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।
ਪੰਜਾਬ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਈ ਸੀਨੀਅਰ ਲੀਡਰ ਅਸਤੀਫ਼ੇ ਦੇ ਚੁੱਕੇ ਹਨ ਅਤੇ ਅੱਜ ਲਾਲ ਸਿੰਘ ( lal Singh) ਦੇ ਵਲੋਂ ਵੀ ਅਸਤੀਫ਼ਾ ਦੇ ਦਿੱਤਾ ਗਿਆ। ਜਿਕਰਯੋਗ ਹੈ ਕਿ ਪੰਜਾਬ ਦੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਗਲੇ ਦਿਨਾਂ ‘ਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਸਕਦੀਆਂ ਹਨ।
ਜਿਸ ਦੇ ਚੱਲਦੇ ਪੰਜਾਬ ਮੰਡੀ ਬੋਰਡ (Punjab Mandi Board) ਦਾ ਚੇਅਰਮੈਨ ਵੀ ਲਾਇਆ ਜਾ ਸਕਦਾ ਹੈ। ਨਵਾਂ ਚੇਅਰਮੈਨ ਕਿਹੜਾ ਹੋਵੇਗਾ, ਇਹ ਤਾਂ ਹੁਣ ਤੱਕ ਸਪੱਸ਼ਟ ਨਹੀਂ ਹੋ ਸਕਿਆ, ਪਰ ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ, ਕਣਕ ਦੀ ਵਾਢੀ ਤੋਂ ਪਹਿਲਾਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕਰ ਸਕਦੀ ਹੈ।