Transport department

ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ‘ਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ’ਤੇ ਦਿੱਤਾ ਜ਼ੋਰ

ਚੰਡੀਗੜ੍ਹ, 28 ਅਗਸਤ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਸੜਕ ਹਾਦਸਿਆਂ ਨੂੰ ਘੱਟ ਕਰਨ ਅਤੇ ਟਰਾਂਸਪੋਰਟ ਵਿਭਾਗ (Transport department) ‘ਚ ਜਨਤਕ ਸੇਵਾਵਾਂ ਨੂੰ ਸੌਖਾ ਬਣਾਉਣ ਦੇ ਮੱਦੇਨਜਰ ਆਲ ਇੰਡੀਆ ਫੈਡਰੇਸ਼ਨ ਆਫ ਮੋਟਰ ਵਹੀਕਲ ਵਿਭਾਗ ਦੇ ਟੈਕਨੀਕਲ ਐਗਜ਼ੀਕਿਊਟਿਵ ਆਫੀਸਰਜ਼ ਐਸੋਸੀਏਸ਼ਨ ਦੇ 14 ਮੈਂਬਰੀ ਵਫਦ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਸੂਬੇ ‘ਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਕਰਨ ’ਤੇ ਜ਼ੋਰ ਦਿੱਤਾ ਹੈ |

ਇਸ ਮੌਕੇ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ ਪੰਜਾਬ ਸਰਕਾਰ ਆਵਾਜਾਈ ਸੁਧਾਰ ਦੇ ਆਪਣੇ ਮੌਜੂਦਾ ਯਤਨਾਂ ਜਿਵੇਂ ਟਰਾਂਸਪੋਰਟ ਪ੍ਰਸ਼ਾਸਨ ((Transport department) ਦੇ ਵੱਖ-ਵੱਖ ਪਹਿਲੂਆਂ ਨੂੰ ਬਿਹਤਰ ਬਣਾਉਣ ਅਤੇ ਸਭ ਨਾਗਰਿਕਾਂ ਲਈ ਸੁਰੱਖਿਅਤ ਸੜਕੀ ਆਵਾਜਾਈ ਯਕੀਨੀ ਬਣਾਉਣ ਸਣੇ ਹੋਰਨਾਂ ਸੂਬਿਆਂ ਵੱਲੋਂ ਅਪਣਾਏ ਜਾਂਦੇ ਵਧੀਆ ਅਭਿਆਸਾਂ ਨੂੰ ਅਪਣਾਉਣ ਅਤੇ ਜਨਤਕ ਸੁਰੱਖਿਆ ਦੇ ਅਹਿਮ ਮੁੱਦੇ ਨਾਲ ਨਜਿੱਠਣ ਲਈ ਯਤਨਸ਼ੀਲ ਹੈ। ਇਸ ਬੈਠਕ ਦੌਰਾਨ ਪੰਜਾਬ ‘ਚ ਲਾਇਸੈਂਸ, ਰਜਿਸਟ੍ਰੇਸ਼ਨ, ਫਿਟਨੈਸ ਸਰਟੀਫਿਕੇਸ਼ਨ, ਇਨਫੋਰਸਮੈਂਟ, ਟੈਕਸੇਸ਼ਨ ਅਤੇ ਸੜਕ ਸੁਰੱਖਿਆ ਉਪਾਵਾਂ ‘ਚ ਸੁਧਾਰ ਲਿਆਉਣ ਬਾਰੇ ਚਰਚਾ ਕੀਤੀ ਹੈ।

ਉਨ੍ਹਾਂ (Laljit Singh Bhullar) ਕਿਹਾ ਕਿ ਪੰਜਾਬ ਸਰਕਾਰ ਨੇ ਸੜਕੀ ਆਵਾਜਾਈ ਨੂੰ ਬਿਹਤਰ ਬਣਾਉਣ ਲਈ 144 ਹਾਈ-ਟੈਕ ਵਾਹਨਾਂ ਅਤੇ 5000 ਸਮਰਪਿਤ ਕਰਮਚਾਰੀਆਂ ਨਾਲ ਲੈਸ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ‘ਚ ਜ਼ਖਮੀ ਲੋਕਾਂ ਦੀ ਜਾਨ ਬਚਾਉਣ ਲਈ ‘ਫਰਿਸ਼ਤੇ’ ਸਕੀਮ ਸ਼ੁਰੂ ਕੀਤੀ ਹੈ। ਉਨਾਂ ਦੱਸਿਆ ਕਿ ਸੜਕ ਸੁਰੱਖਿਆ ਬਾਰੇ ਕੌਮੀ ਪੱਧਰ ਦੀ ਕਾਨਫਰੰਸ ਨਵੰਬਰ ‘ਚ ਹੋਵੇਗੀ |

ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਨਾਲ ਸੰਬੰਧੀ 55 ਸਮਾਰਟ ਸੇਵਾਵਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ‘ਚੋਂ 38 ਸੇਵਾਵਾਂ ਲਈ ਬਿਨੈਕਾਰਾਂ ਨੂੰ ਸਬੰਧਤ ਦਫ਼ਤਰ ਆਉਣ ਦੀ ਲੋੜ ਨਹੀਂ ਹੈ, ਜਦਕਿ ਬਾਕੀ 17 ਸੇਵਾਵਾਂ ਲਈ ਬਿਨੈਕਾਰਾਂ ਨੂੰ ਘੱਟੋ-ਘੱਟ ਇੱਕ ਵਾਰ ਦਫ਼ਤਰ ਆਉਣਾ ਪੈਂਦਾ ਹੈ। ਮੋਟਰ ਵਹੀਕਲ ਇੰਸਪੈਕਟਰਾਂ ਦੁਆਰਾ ਮੋਬਾਈਲ ਟੈਬਲੈੱਟ ਆਧਾਰਿਤ ਤਕਨੀਕ ਦੀ ਵਰਤੋਂ ਕਰਕੇ ਵਾਹਨਾਂ ਦੀ ਫਿਟਨੈਸ ਚੈਕਿੰਗ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਨੇ ਦਸਤੀ ਚਲਾਨ ਲਈ ਈ-ਚਲਾਨ ਪ੍ਰਣਾਲੀ ਵੀ ਸ਼ੁਰੂ ਕੀਤੀ ਹੈ ਅਤੇ ਇਸ ਲਈ ਟ੍ਰੈਫਿਕ ਪੁਲਿਸ ਨੂੰ 1200 ਈ-ਚਲਾਨ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਚਲਾਨ ਦੇ ਭੁਗਤਾਨ ਲਈ ਈ-ਪੇਮੈਂਟ ਸੁਵਿਧਾ ਲਾਗੂ ਕੀਤੀ ਗਈ ਹੈ।

 

 

Scroll to Top