Site icon TheUnmute.com

ਲਾਲਜੀਤ ਸਿੰਘ ਭੁੱਲਰ ਨੇ ਨਾਭਾ ਤੇ ਫਾਜ਼ਿਲਕਾ ਜੇਲ੍ਹਾਂ ਵਿਖੇ ਪੈਟਰੋਲ ਪੰਪਾਂ ਦਾ ਕੀਤਾ ਉਦਘਾਟਨ

Laljit Singh Bhullar

ਚੰਡੀਗੜ੍ਹ/ਨਾਭਾ (ਪਟਿਆਲਾ), 25 ਨਵੰਬਰ 2024: ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਜ਼ਿਲ੍ਹਾ ਜੇਲ੍ਹ ਨਾਭਾ (ਵੱਧ ਤੋਂ ਵੱਧ ਸੁਰੱਖਿਆ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਸਥਾਪਿਤ ਇੰਡੀਅਨ ਆਇਲ ਕਾਰਪੋਰੇਸ਼ਨ (IOC) ਦੇ ਪੈਟਰੋਲ ਪੰਪ (ਉਜਾਲਾ ਫਿਊਲ) ਨੂੰ ਜਨਤਾ ਨੂੰ ਸਮਰਪਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਬ-ਜੇਲ ਫਾਜ਼ਿਲਕਾ ‘ਚ ਬਣੇ ਪੈਟਰੋਲ ਪੰਪ ਦਾ ਵੀ ਆਨਲਾਈਨ ਮਾਧਿਅਮ ਰਾਹੀਂ ਉਦਘਾਟਨ ਕੀਤਾ ਹੈ ।

ਇਸ ਦੌਰਾਨ ਏ.ਡੀ.ਜੀ.ਪੀ. ਜੇਲ੍ਹ ਅਰੁਣਪਾਲ ਸਿੰਘ, ਆਈ.ਜੀ. ਜੇਲ੍ਹ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲ੍ਹ ਐਸ.ਐਸ ਸੈਣੀ ਅਤੇ ਆਈ.ਓ.ਸੀ ਦੇ ਕਾਰਜਕਾਰੀ ਡਾਇਰੈਕਟਰ ਜਤਿੰਦਰ ਕੁਮਾਰ, ਜੀ.ਐਮ. ਸੁਭਾਸ਼ ਐਮ.ਤੁਮਨੇ ਵੀ ਹਾਜ਼ਰ ਸਨ।

ਇਸ ਮੌਕੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਰਾਜ ਦੀਆਂ ਜੇਲ੍ਹਾਂ ‘ਚ ਕੈਦੀਆਂ ਲਈ ਨਵੀਂ ਮਸ਼ੀਨਰੀ ਲਗਾਈ ਜਾ ਰਹੀ ਹੈ ਅਤੇ ਪੰਜਾਬ ਦੀਆਂ ਜੇਲ੍ਹਾਂ ਦੇ ਬਾਹਰ 8 ਪੈਟਰੋਲ ਪੰਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਸੰਗਰੂਰ ਅਤੇ ਪਟਿਆਲਾ ‘ਚ 6 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਜਦਕਿ ਨਾਭਾ ਅਤੇ ਫਾਜ਼ਿਲਕਾ ‘ਚ ਅੱਜ ਦੋ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤੇ ਹਨ।

ਉਨ੍ਹਾਂ (Laljit Singh Bhullar) ਕਿਹਾ ਕਿ ਜੇਲ੍ਹ ਵਿਭਾਗ ਨੂੰ ਪੈਟਰੋਲ ਪੰਪਾਂ ਤੋਂ ਹਰ ਮਹੀਨੇ ਕਰੀਬ 5 ਲੱਖ ਰੁਪਏ ਦੀ ਆਮਦਨ ਹੋ ਰਹੀ ਹੈ ਅਤੇ ਇਹ ਰਕਮ ਜੇਲ੍ਹ ਵਿਭਾਗ ਦੇ ਸੁਧਾਰਾਂ ਅਤੇ ਕੈਦੀਆਂ ਦੀ ਭਲਾਈ ਲਈ ਹੀ ਖਰਚ ਕੀਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਦੁਆਰਾ ਸੰਚਾਲਿਤ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਕੈਦੀਆਂ ਦੁਆਰਾ ਚੰਗੇ ਆਚਰਣ ਨਾਲ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ‘ਚ ਸਜ਼ਾ ਕੱਟ ਰਹੇ ਵਿਅਕਤੀਆਂ ਨੂੰ ਹੁਣ ਜੇਲ੍ਹ ਵਿਭਾਗ ਦੀ ਪਹਿਲਕਦਮੀ ਤਹਿਤ ਆਪਣੇ ਆਪ ਨੂੰ ਸੁਧਾਰਨ ਦੇ ਨਾਲ-ਨਾਲ ਬਾਹਰ ਕੰਮ ਕਰਨ ਦਾ ਮੌਕਾ ਮਿਲੇਗਾ।

ਇਸ ਨਾਲ ਕੈਦੀ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰਹਿ ਸਕਣਗੇ ਅਤੇ ਉਨ੍ਹਾਂ ਨੂੰ ਆਮਦਨ ਦਾ ਸਾਧਨ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਕੈਦੀਆਂ ਦੇ ਮੁੜ ਵਸੇਬੇ ‘ਚ ਵੀ ਸਹਾਈ ਹੋਵੇਗਾ। ਇਸ ਮੌਕੇ ਉਨ੍ਹਾਂ ਪਹਿਲੀ ਗੱਡੀ ‘ਚ ਤੇਲ ਪਾ ਕੇ ਪੈਟਰੋਲ ਪੰਪ ਦਾ ਰਸਮੀ ਉਦਘਾਟਨ ਕੀਤਾ।

ਆਪਣੇ ਸੰਬੋਧਨ ਵਿੱਚ ਏ.ਡੀ.ਜੀ.ਪੀ ਜੇਲ੍ਹ ਅਰੁਣਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਟੀ ਜੇਲ੍ਹ) ਵਿੱਚ ਬਣੀ ਉਜਾਲਾ ਫਿਊਲ ਵਿੱਚ ਤੇਲ ਭਰਨ ਲਈ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ।

ਆਪਣੇ ਸੰਬੋਧਨ ਵਿੱਚ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਵਿਖੇ ਬਣੇ ਉਜਾਲਾ ਫਿਊਲ ‘ਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਹੈ।

Exit mobile version