Laljit Singh Bhullar

ਲਾਲਜੀਤ ਸਿੰਘ ਭੁੱਲਰ ਨੇ ਤਰਨਤਾਰਨ ਦੇ ਸਰਕਾਰੀ ਸਕੂਲਾਂ ‘ਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਤਰਨਤਾਰਨ, 16 ਅਪ੍ਰੈਲ 2025: ਪੰਜਾਬ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਸਿੱਖਿਆ ਕ੍ਰਾਂਤੀ ਤਹਿਤ ਅੱਜ ਪੱਟੀ ਹਲਕੇ ਦੇ 6 ਸਕੂਲਾਂ ‘ਚ 1 ਕਰੋੜ 10 ਲੱਖ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਪੱਟੀ ਹਲਕੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਠੱਠਾ, ਸਰਕਾਰੀ ਐਲੀਮੈਂਟਰੀ ਸਕੂਲ ਚੌਧਰੀਵਾਲਾ, ਸਰਕਾਰੀ ਐਲੀਮੈਂਟਰੀ ਸਕੂਲ ਦਰਗਾਪੁਰ, ਸਰਕਾਰੀ ਐਲੀਮੈਂਟਰੀ ਸਕੂਲ ਖੇਡਾ, ਸਰਕਾਰੀ ਹਾਈ ਸਕੂਲ ਦਦੇਹਰ ਸਾਹਿਬ ਅਤੇ ਸਰਕਾਰੀ ਹਾਈ ਸਕੂਲ ਠੱਠੀਆ ਮਹੰਤਾ ਦੇ ਸਕੂਲਾਂ ਵਿਖੇ ਲਗਭਗ 1 ਕਰੋੜ 10 ਲੱਖ ਰੁਪਏ ਦੇ ਵੱਖ-ਵੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਅਤੇ ਸੂਬੇ ਵਿੱਚ ਵਿਦਿਅਕ ਮਿਆਰ ਉੱਚਾ ਚੁੱਕਣ ਲਈ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ‘ਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਸਾਫ਼ ਪੀਣ ਵਾਲਾ ਪਾਣੀ, ਮੁੰਡਿਆਂ ਅਤੇ ਕੁੜੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਏਕੀਕ੍ਰਿਤ ਵਿਗਿਆਨ ਪ੍ਰਯੋਗਸ਼ਾਲਾਵਾਂ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਇੱਕ ਅਨੁਕੂਲ ਸਿੱਖਣ ਦਾ ਮਾਹੌਲ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵਿਦਿਅਕ ਮਿਆਰ ਨੂੰ ਉੱਚਾ ਚੁੱਕਣਾ ਹੈ ਅਤੇ ਸਰਕਾਰੀ ਸਕੂਲ ਗੁਣਵੱਤਾ ਦੇ ਮਾਮਲੇ ‘ਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਰਹੇ ਹਨ।

Read More: ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

Scroll to Top