ਚੰਡੀਗੜ੍ਹ/ਪੱਟੀ, 15 ਅਪ੍ਰੈਲ 2025: ਪੰਜਾਬ ਦੇ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਸਿੱਖਿਆ ਕ੍ਰਾਂਤੀ ਤਹਿਤ ਪੱਟੀ ਹਲਕੇ ਦੇ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧਨ ਅਤੇ ਬੁਨਿਆਦੀ ਢਾਂਚੇ ‘ਚ ਸੁਧਾਰ ਹੋਇਆ ਹੈ।
ਇਸਦੇ ਨਾਲ ਹੀ ਸਰਕਾਰੀ ਐਲੀਮੈਂਟਰੀ ਸਕੂਲ ਨਦੋਹਰ ਅਤੇ ਆਸਲ, ਸਰਕਾਰੀ ਹਾਈ ਸਕੂਲ ਸੈਦਪੁਰ, ਭੱਗੂਪੁਰ, ਚੁਸਲੇਵੜ ਅਤੇ ਬੱਠੇ ਭੈਣੀ ਵਿਖੇ ਲਗਭਗ 1 ਕਰੋੜ 52 ਲੱਖ 48 ਹਜ਼ਾਰ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ।
ਮੰਤਰੀ (Laljit Singh Bhullar) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਸਿੱਖਿਆ ਖੇਤਰ ਦੇ ਬਜਟ ‘ਚ 12 ਫੀਸਦੀ ਵਾਧਾ ਕਰਕੇ ਇਤਿਹਾਸ ਰਚ ਦਿੱਤਾ ਹੈ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ, ਲਗਭਗ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਹੈ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈਏਐਸ, ਆਈਪੀਐਸ, ਪੀਸੀਐਸ ਅਤੇ ਆਈਆਈਟੀ ਵਰਗੇ ਉੱਚ ਵਿਸ਼ਿਆਂ ‘ਚ ਸਿੱਖਿਆ ਦੇ ਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ।
ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਹੋ ਗਈ ਸੀ ਅਤੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ‘ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ। ਪਰ ਜਦੋਂ ਤੋਂ ਮੌਜੂਦਾ ਭਗਵੰਤ ਸਿੰਘ ਮਾਨ ਸਰਕਾਰ ਨੇ ਸੱਤਾ ਸੰਭਾਲੀ ਹੈ, ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਤਰਜੀਹ ਦੇ ਕੇ ਸਮੁੱਚਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਕਾਰਨ, ਸਰਕਾਰੀ ਸਕੂਲਾਂ ‘ਚ ਦਾਖਲਿਆਂ ‘ਚ ਭਾਰੀ ਵਾਧਾ ਹੋਇਆ ਹੈ ਅਤੇ ਮਾਪੇ ਹੁਣ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।
Read More: Punjab News: ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਤੋਂ ਬਾਅਦ ਯੂਨੀਅਨ ਦੇ ਨੁਮਾਇੰਦਿਆਂ ਨੇ ਹੜਤਾਲ ਕੀਤੀ ਮੁਲਤਵੀ