ਚੰਡੀਗੜ੍ਹ, 11 ਜੁਲਾਈ 2024: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਪੰਜਾਬ ਦੇ ਪਿੰਡਾਂ ‘ਚ ਸਥਿਤ ਹੱਡਾ-ਰੋੜੀਆਂ ਦੇ ਢੁਕਵੇਂ ਪ੍ਰਬੰਧਨ ਕਰਨ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਲਾਲਜੀਤ ਭੁੱਲਰ ਨੇ ਪੇਂਡੂ ਖੇਤਰਾਂ ‘ਚ ਸਾਫ਼-ਸਫ਼ਾਈ ਤੇ ਸਰਕਾਰੀ ਜ਼ਮੀਨਾਂ ਦੀ ਸਹੀ ਵਰਤੋਂ ਸੰਬੰਧੀ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸਦੇ ਨਾਲ ਹੀ ਇੱਕ ਮਹੀਨੇ ‘ਚ ਸਰਵੇਖਣ ਕਰਨ ਪਿੰਡਾਂ ‘ਚ ਹੱਡਾ-ਰੋੜੀਆਂ ਦੀਆਂ ਥਾਵਾਂ ਦੀ ਸ਼ਨਾਖ਼ਤ ਅਤੇ ਨਿਸ਼ਾਨਦੇਹੀ ਕਰਨ ਦੇ ਹੁਕਮ ਦਿੱਤੇ ਹਨ |
ਇਸਦੇ ਨਾਲ ਹੀ ਸੰਬੰਧਿਤ ਅਧਿਕਾਰੀਆਂ ਨੂੰ ਪਿੰਡਾਂ ‘ਚ ਮੁਰਦਾ ਪਸ਼ੂਆਂ ਦੇ ਸਹੀ ਨਿਪਟਾਰੇ ਲਈ ਮੌਜੂਦਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ ਹੈ ਅਤੇ ਇਸ ਸਬੰਧੀ ਰਿਪੋਰਟ ਉਨ੍ਹਾਂ ਦੇ ਦਫ਼ਤਰ ‘ਚ ਭੇਜਣੀ ਯਕੀਨੀ ਬਣਾਈ ਜਾਵੇਗੀ ।