ਲਾਲੂ ਪ੍ਰਸਾਦ ਯਾਦਵ

ਜ਼ਮੀਨ ਬਦਲੇ ਨੌਕਰੀ ਦੇ ਕਥਿਤ ਘਪਲੇ ਮਾਮਲੇ ‘ਚ ਲਾਲੂ ਪ੍ਰਸਾਦ ਯਾਦਵ ਸਮੇਤ ਪਰਿਵਾਰ ਦੇ ਦੋਸ਼ ਤੈਅ

ਬਿਹਾਰ, 09 ਜਨਵਰੀ 2026: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ, ਧੀ ਮੀਸਾ ਭਾਰਤੀ, ਪੁੱਤਰ ਤੇਜਸਵੀ ਯਾਦਵ ਅਤੇ ਕਥਿਤ ਨੌਕਰੀ ਲਈ ਜ਼ਮੀਨ ਘਪਲੇ ਦੇ ਹੋਰ ਮੁਲਜ਼ਮਾਂ ਖ਼ਿਲਾਫ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ।

ਵਕੀਲ ਅਜਾਜ਼ ਅਹਿਮਦ ਨੇ ਕਿਹਾ, “ਸੀਬੀਆਈ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ, ਮੀਸਾ ਭਾਰਤੀ, ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਹੇਮਾ ਯਾਦਵ ਖ਼ਿਲਾਫ ਭਾਰਤੀ ਦੰਡ ਸੰਹਿਤਾ ਦੀ ਧਾਰਾ 420, 120B ਅਤੇ 13 ਦੇ ਤਹਿਤ ਦੋਸ਼ ਤੈਅ ਕੀਤੇ ਹਨ। ਦੋਸ਼ 29 ਜਨਵਰੀ ਨੂੰ ਤੈਅ ਕੀਤੇ ਜਾਣਗੇ।”

ਦਰਅਸਲ, 19 ਦਸੰਬਰ ਨੂੰ ਸੁਣਵਾਈ ਦੌਰਾਨ, ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਸੀ ਕਿ ਦੋਸ਼ ਤੈਅ ਕਰਨ ਸੰਬੰਧੀ ਹੁਕਮ 9 ਜਨਵਰੀ ਨੂੰ ਸਵੇਰੇ 10:30 ਵਜੇ ਸੁਣਾਇਆ ਜਾਵੇਗਾ। ਇਸ ਤੋਂ ਪਹਿਲਾਂ, ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਦਾਲਤ ‘ਚ ਇੱਕ ਤਸਦੀਕ ਰਿਪੋਰਟ ਦਾਇਰ ਕੀਤੀ ਸੀ ਜਿਸ ‘ਚ ਕਿਹਾ ਗਿਆ ਸੀ ਕਿ ਚਾਰਜਸ਼ੀਟ ‘ਚ ਨਾਮਜ਼ਦ 103 ਮੁਲਜ਼ਮਾਂ ‘ਚੋਂ ਪੰਜ ਦੀ ਮੌਤ ਹੋ ਗਈ ਸੀ।

ਸੀਬੀਆਈ ਨੇ ਇਸ ਮਾਮਲੇ ‘ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਸਮੇਤ ਹੋਰ ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਜਾਂਚ ਏਜੰਸੀ ਦਾ ਦੋਸ਼ ਹੈ ਕਿ 2004 ਤੋਂ 2009 ਦੇ ਵਿਚਕਾਰ, ਜਦੋਂ ਲਾਲੂ ਯਾਦਵ ਰੇਲਵੇ ਮੰਤਰੀ ਸਨ, ਤਾਂ ਭਾਰਤੀ ਰੇਲਵੇ ਦੇ ਪੱਛਮੀ ਮੱਧ ਖੇਤਰ (ਜਬਲਪੁਰ) ‘ਚ ਗਰੁੱਪ ਡੀ ਦੇ ਅਹੁਦਿਆਂ ‘ਤੇ ਨਿਯੁਕਤੀਆਂ ਨਿਯਮਾਂ ਦੀ ਉਲੰਘਣਾ ਕਰਕੇ ਕੀਤੀਆਂ ਗਈਆਂ ਸਨ।

ਸੀਬੀਆਈ ਦੇ ਮੁਤਾਬਕ ਇਹ ਨੌਕਰੀਆਂ ਉਨ੍ਹਾਂ ਵਿਅਕਤੀਆਂ ਨੂੰ ਦਿੱਤੀਆਂ ਸਨ ਜਿਨ੍ਹਾਂ ਨੇ ਲਾਲੂ ਯਾਦਵ ਦੇ ਪਰਿਵਾਰ ਜਾਂ ਉਨ੍ਹਾਂ ਦੇ ਨਜ਼ਦੀਕੀਆਂ ਦੇ ਨਾਮ ‘ਤੇ ਜ਼ਮੀਨ ਦਾਨ ਕੀਤੀ ਸੀ ਜਾਂ ਟ੍ਰਾਂਸਫਰ ਕੀਤੀ ਸੀ। ਏਜੰਸੀ ਦਾ ਦਾਅਵਾ ਹੈ ਕਿ ਇਹ ਲੈਣ-ਦੇਣ ਕਥਿਤ ਧੋਖਾਧੜੀ ਨਾਲ ਜੁੜੇ ਹੋਏ ਸਨ। ਇਸ ਮਾਮਲੇ ‘ਚ ਬੇਨਾਮੀ ਜਾਇਦਾਦਾਂ ਵੀ ਸ਼ਾਮਲ ਸਨ, ਜੋ ਅਪਰਾਧਿਕ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਦੀ ਸ਼੍ਰੇਣੀ ‘ਚ ਆਉਂਦੀਆਂ ਹਨ।

Read More: IRCTC ਘਪਲੇ ਮਾਮਲੇ ‘ਚ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਤੇ ਤੇਜਸਵੀ ਖ਼ਿਲਾਫ ਦੋਸ਼ ਤੈਅ

ਵਿਦੇਸ਼

Scroll to Top