ਅੰਮ੍ਰਿਤਸਰ, 09 ਅਗਸਤ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ (Langar Sri Guru Ramdas Ji) ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਗਿਆ ਸੀ, ਇਨ੍ਹਾਂ ਵਿੱਚ 51 ਮੁਲਾਜ਼ਮਾਂ ਵਿੱਚੋਂ ਕਰੀਬ 23 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਕਮੇਟੀ ਨੇ ਉਨ੍ਹਾਂ ਨੂੰ ਬਹਾਲ ਕਰ ਦਿੱਤਾ ਹੈ। ਬਹਾਲ ਕੀਤੇ ਗੲ ਮੁਲਾਜ਼ਮਾਂ ਵਿਚ ਜ਼ਿਆਦਾਤਰ ਇੰਸਪੈਕਟਰ ਰੈਂਕ ਦੇ ਮੁਲਾਜ਼ਮ ਹਨ।
ਜਿਕਰਯੋਗ ਹੈ ਕਿ ਇਹ ਮੁਲਾਜ਼ਮ ਮੁਅੱਤਲ ਕੀਤੇ ਜਾਣ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਮੁਲਾਜ਼ਮ ਯੂਨੀਅਨ ਦਾ ਗਠਨ ਕੀਤਾ ਗਿਆ ਸੀ ਜਿਸਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਯੂਨੀਅਨ ਬਣਾਉਣ ਵਾਲਿਆਂ ਦੇ ਦੂਰ ਦੁਰਾਡੇ ਤਬਾਦਲੇ ਕਰ ਦਿੱਤੇ ਸਨ। ਇਨ੍ਹਾਂ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ (Langar Sri Guru Ramdas Ji) ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ ਸਨ। ਜਾਂਚ ਵਿੱਚ 96 ਲੱਖ ਦੇ ਘਪਲੇ ਦੀ ਗੱਲ ਸਾਹਮਣੇ ਆਈ ਸੀ |