ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਦੇ ਜਨਮ ਦਿਨ ਮੌਕੇ ਏਮਜ਼ ਰਿਸ਼ੀਕੇਸ਼ ਵਿਖੇ ਲੰਗਰ ਵਰਤਾਇਆ

AIIMS Rishikesh

ਚੰਡੀਗੜ੍ਹ, 1 ਫਰਵਰੀ 2024: ਦੇਵਭੂਮੀ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਏਮਜ਼ ਰਿਸ਼ੀਕੇਸ਼ (AIIMS Rishikesh) ਵਿਖੇ ਲੰਗਰ ਵਰਤਾਇਆ ਗਿਆ | ਇਸਦਾ ਸਾਰਾ ਪ੍ਰਬੰਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੀ ਦੇਖ ਰੇਖ ‘ਚ ਕੀਤਾ ਗਿਆ, ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਕਈ ਸਾਲਾਂ ਤੋਂ ਲਗਾਤਾਰ ਲੋੜਵੰਦਾਂ ਨੂੰ ਇਹ ਸੇਵਾ ਪ੍ਰਦਾਨ ਕਰ ਰਿਹਾ ਹੈ।

ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਇਸ ਮੌਕੇ ਰਾਜਪਾਲ ਗੁਰਮੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਏਮਜ਼ ਕੈਂਪਸ ਵਿੱਚ ਲੰਗਰ ਵੰਡਣ ਤੋਂ ਰਾਜਪਾਲ ਲਈ ਪ੍ਰਮਾਤਮਾ ਤੋਂ ਅਸ਼ੀਰਵਾਦ ਲੈਣ ਲਈ ਵਿਸ਼ੇਸ਼ ਅਰਦਾਸ (ਪ੍ਰਾਰਥਨਾ) ਕੀਤੀ ਗਈ। ਇਸ ਮੌਕੇ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ “ਰਾਜਪਾਲ ਇੱਕ ਬਹੁਤ ਹੀ ਨਿਮਰ ਵਿਅਕਤੀ ਹਨ ਜੋ ਗਰੀਬਾਂ ਲਈ ਬਹੁਤ ਸਾਰੇ ਭਲਾਈ ਕੰਮ ਵੀ ਕਰਦੇ ਹਨ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।