TheUnmute.com

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਭੰਡਾਰੀ ਪੁਲ ਤੋਂ ਕੱਢਿਆ ਗਿਆ ਲਾਸਾਨੀ ਸ਼ਹੀਦੀ ਮਾਰਚ

ਅੰਮ੍ਰਿਤਸਰ 23 ਦਸੰਬਰ 2022: ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਭੰਡਾਰੀ ਪੁਲ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਇੱਕ ਲਾਸਾਨੀ ਸ਼ਹੀਦੀ ਮਾਰਚ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ |

Amritsar

ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਸੰਬਰ ਦਾ ਮਹੀਨਾ ਸ਼ਹਾਦਤ ਭਰਿਆ ਮਹੀਨਾ ਹੈ | ਇਸ ਮਹੀਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਮੈਂ ਕੌਮ ਖਾਤਰ ਆਪਣੀ ਬਲਿਦਾਨ ਦਿੱਤਾ ਸੀ ਅਤੇ ਉਹਨਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਬੁਰਜ ਅਕਾਲੀ ਫੂਲਾ ਸਿੰਘ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਗੁਰਦੁਆਰੇ ਤੱਕ ਮਾਰਚ ਕੱਢਿਆ ਜਾ ਰਿਹਾ ਹੈ |

Exit mobile version