ਚੰਡੀਗੜ੍ਹ 27 ਜਨਵਰੀ 2022: ਕੋਰੋਨਾ ਦੀ ਤੀਜੀ ਲਹਿਰ ‘ਚ ਕੋਰੋਨਾ (corona) ਮਾਮਲਿਆਂ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ | ਜੋ ਕਿ ਦੇਸ਼ ਲਈ ਰਾਹਤ ਦੀ ਖ਼ਬਰ ਹੈ। ਸਿਹਤ ਮੰਤਰਾਲਾ ਵਲੋਂ ਜਾਰੀ 27 ਜਨਵਰੀ ਦੇ ਅੰਕੜਿਆਂ ਮੁਤਾਬਕ, ਦੇਸ਼ ’ਚ ਬੀਤੇ 24 ਘੰਟਿਆਂ ’ਚ 2 ਲੱਖ 86 ਹਜ਼ਾਰ 384 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਕਿ ਬੁੱਧਵਾਰ ਦੇ ਮੁਕਾਬਲੇ 500 ਜ਼ਿਆਦਾ ਹਨ। ਉਥੇ ਹੀ ਬੀਤੇ 24 ਘੰਟਿਆਂ ’ਚ 573 ਲੋਕਾਂ ਦੀ ਕੋਰੋਨਾ (corona) ਨਾਲ ਮੌਤ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਦੇਸ਼ ’ਚ ਹੁਣ ਸਰਗਰਮ ਮਰੀਜ਼ਾਂ ਦੀ ਗਿਣਤੀ ’ਚ ਕਮੀ ਆਉਣ ਲੱਗੀ ਹੈ ਅਤੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ’ਚ ਵਾਧਾ ਹੋ ਰਿਹਾ ਹੈ।
ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ, ਦੇਸ਼ ’ਚ ਹੁਣ (22,02,472) ਲੱਖ ਸਰਗਰਮ ਮਾਮਲੇ ਹਨ ਜੋ ਕਿ ਬੁੱਧਵਾਰ ਦੇ ਮੁਕਾਬਲੇ 21 ਹਜ਼ਾਰ ਘੱਟ ਹਨ। ਉਥੇ ਹੀ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀਰਵਾਰ ਨੂੰ 3.6 ਲੱਖ ਹੋ ਗਈ ਹੈ | ਜੋ ਕਿ ਬੁੱਧਵਾਰ ਦੇ ਮੁਕਾਬਲੇ 7 ਹਜ਼ਾਰ ਜ਼ਿਆਦਾ ਹੈ। ਰੋਜ਼ਾਨਾ ਇਨਫੈਕਸ਼ਨ ਦਰ ਅਜੇ ਵੀ 19.59 ਫੀਸਦੀ ’ਤੇ ਬਣੀ ਹੋਈ ਹੈ। ਦੇਸ਼ ‘ਚ ਸਰਗਰਮ ਮਾਮਲੇ ਕੁੱਲ ਮਾਮਲਿਆਂ ਦੇ 5.46 ਫੀਸਦੀ ਹਨ। ਹਾਲਾਂਕਿ, ਠੀਕ ਹੋਣ ਦੀ ਦਰ ਵਧ ਕੇ 93.33 ਫੀਸਦੀ ਹੋ ਗਈ ਹੈ। ਯਾਨੀ ਹੁਣ ਤਕ ਕੋਰੋਨਾ ਨਾਲ ਕੁੱਲ 3,76,77,328 ਲੋਕ ਠੀਕ ਹੋ ਚੁੱਕੇ ਹਨ। ਉਥੇ ਹੀ ਮਹਾਰਾਸ਼ਟਰ ਦੇ ਪੁਣੇ ’ਚ ਕੋਰੋਨਾ ਨੇ ਕਹਿਰ ਮਚਾਇਆ ਹੋਇਆ ਹੈ। ਇਥੇ ਇਨਫੈਕਸ਼ਨ ਦਰ 49 ਫੀਸਦੀ ਤੱਕ ਪਹੁੰਚ ਗਈ ਹੈ।