ਲੁਧਿਆਣਾ, 13 ਮਈ 2024: ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਅਤੇ ਪਦਮਸ਼੍ਰੀ ਡਾ: ਸੁਰਜੀਤ ਪਾਤਰ (Dr. Surjit Patar) (79) ਜਿਨ੍ਹਾਂ ਦਾ 11ਮਈ ਸਵੇਰੇ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
ਵੱਡੀ ਗਿਣਤੀ ਵਿੱਚ ਦੇਸ਼ ਬਦੇਸ਼ ਤੋਂ ਜੁੜੇ ਕਦਰਦਾਨਾਂ, ਪਾਠਕਾਂ, ਲੇਖਕਾਂ ਕੇ ਰਿਸ਼ਤੇਦਾਰਾਂ ਵੱਲੋਂ ਨਮ ਅੱਖਾਂ ਨਾਲ ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮਾਜ ਦੇ ਹਰ ਵਰਗ ਦੀਆਂ ਨਾਮੀ ਸਖਸ਼ੀਅਤਾਂ ਵੱਲੋਂ ਮਰਹੂਮ ਸ਼ਾਇਰ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।
ਉੱਘੇ ਪੰਜਾਬੀ ਲੇਖਕ ਅਤੇ ਕਵੀ ਸੁਰਜੀਤ ਪਾਤਰ (Dr. Surjit Patar) ਦੇ ਪੰਜ ਭੂਤਕ ਸਰੀਰ ਨੂੰ ਲੈ ਕੇ ਅੰਤਿਮ ਯਾਤਰਾ ਉਨ੍ਹਾਂ ਦੇ ਲੁਧਿਆਣਾ ਦੇ 46-47 ਆਸ਼ਾ ਪੁਰੀ ਸਥਿਤ ਨਿਵਾਸ ਸਥਾਨ ਤੋਂ ਚੱਲੀ ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਾਕ-ਸਨੇਹੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੇਖਕ ਭਾਈਚਾਰਾ ਅਤੇ ਸਾਹਿਤ ਪ੍ਰੇਮੀ ਸ਼ਾਮਲ ਸਨ।
ਸ਼ਮਸ਼ਾਨ ਘਾਟ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਪੂਰੇ ਸਰਕਾਰੀ ਸਨਮਾਨਾਂ ਨਾਲ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ ਗਈ ਤੇ ਹਵਾਈ ਫਾਇਰ ਕੀਤੇ ਗਏ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰਜੀਤ ਪਾਤਰ ਦੇ ਪੰਜ ਭੂਤਕ ਸਰੀਰ ਦੇ ਚਰਨਾਂ ਵਿੱਚ ਪੁਸ਼ਪ ਚੱਕਰ ਰੱਖਿਆ ਗਿਆ ਅਤੇ ਦੋਸ਼ਾਲਾ ਭੇਂਟ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ ਡੀ ਸੀ (ਆਮ ਪ੍ਰਸ਼ਾਸਨ) ਮੇਜਰ ਅਮਿਤ ਸਰੀਨ, ਡਾਇਰੈਕਟਰ ਟੂਰਿਜਮ ਤੇ ਸੱਭਿਆਚਾਰਕ ਮਾਮਲੇ ਨੀਰੂ ਕਤਿਆਲ ਆਈ ਏ ਐੱਸ ਨੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ।
ਮਰਹੂਮ ਸ਼ਾਇਰ ਸੁਰਜੀਤ ਪਾਤਰ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਅੰਕੁਰ ਸਿੰਘ ਪਾਤਰ ਅਤੇ ਮਨਰਾਜ ਸਿੰਘ ਪਾਤਰ ਨੇ ਦਿੱਤੀ। ਇਸ ਮੌਕੇ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ਪਾਤਰ ਤੇ ਸਾਕ-ਸਬੰਧੀ ਵੀ ਹਾਜ਼ਰੀ ਸਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਮਨਜੀਤ ਸਿੰਘ ਜੀ ਵੱਲੋਂ ਅੰਤਿਮ ਅਰਦਾਸ ਕੀਤੀ ਗਈ।
ਇਸ ਮੌਕੇ ਸੁਰਜੀਤ ਪਾਕਤ ਦੇ ਨਿੱਕੇ ਵੀਰ ਉਪਕਾਰ ਸਿੰਘ,ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਮੁਹੰਮਦ ਸਦੀਕ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ, ਤਰੁਣਪ੍ਰੀਤ ਸਿੰਘ ਸੌਂਦ, ਕੁਲਵੰਤ ਸਿੰਘ ਸਿੱਧੂ, ਸਾਬਕਾ ਐਮਪੀ ਜਗਮੀਤ ਸਿੰਘ ਬਰਾੜ, ਅਮਰੀਕ ਸਿੰਘ ਆਲੀਵਾਲ, ਕਾਮਰੇਡ ਰਾਜੂ ਐਡਵੋਕੇਟ ਜਗਰਾਉਂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ, ਕ੍ਰਿਸ਼ਨ ਕੁਮਾਰ ਬਾਵਾ ਤੇ ਅਮਰਜੀਤ ਸਿੰਘ ਟਿੱਕਾ, ਗੁਰਦੇਵ ਸਿੰਘ ਲਾਪਰਾਂ, ਸਤਿਬੀਰ ਸਿੰਘ ਸਿੱਧੂ ਟੋਰੰਟੋ, ਉੱਘੇ ਸਿੱਖਿਆ ਸਾਸ਼ਤਰੀ ਪਦਮ ਭੂਸ਼ਣ ਸਰਦਾਰਾ ਸਿੰਘ ਜੌਹਲ, ਪੀਏਯੂ ਦੇ ਵਾਈਸ ਚਾਂਸਲਰ ਸਤਿਬੀਰ ਸਿੰਘ ਗੋਸਲ, ਸਾਹਿਤ ਜਗਤ ਦੀਆਂ ਨਾਮੀ ਸਖਸ਼ੀਅਤਾਂ ਵਿੱਚੋਂ ਹਰਜਿੰਦਰ ਸਿੰਘ ਥਿੰਦ ਰੇਡੀਓ ਰੈੱਡ ਐੱਫ ਐੱਮ ਸਰੀ ਕੈਨੇਡਾ, ਬਲਦੇਵ ਸਿੰਘ ਸੜਕਨਾਮਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ ਸਰਬਜੀਤ ਸਿੰਘ, ਸ਼ਮਸ਼ੇਰ ਸਿੰਘ ਸੰਧੂ, ਪ੍ਰੋ ਰਵਿੰਦਰ ਭੱਠਲ, ਡਾ. ਗੁਰਇਕਬਾਲ ਸਿੰਘ, ਅਸ਼ਵਨੀ ਚੈਟਲੇ. ਗੁਰਚਰਨ ਕੌਰ ਕੋਚਰ, ਡਾ. ਦੇਵਿੰਦਰ ਦਿਲਰੂਪ,ਤ੍ਰੈਲੋਚਨ ਲੋਚੀ, ਕਿਰਪਾਲ ਕਜ਼ਾਕ, ਡਾ ਸੁਖਦੇਵ ਸਿੰਘ ਸਿਰਸਾ, ਡਾ ਸੁਰਜੀਤ ਸਿੰਘ ਪਟਿਆਲਾ, ਅਮਰਜੀਤ ਗਰੇਵਾਲ, ਸਵਰਨਜੀਤ ਸਵੀ, ਪ੍ਰੋ. ਜਗਮੋਹਨ ਸਿੰਘ , ਡਾ. ਸੁਖਜੀਤ ਕੌਰ ਔਜਲਾ, ਸੁਰਿੰਦਰ ਗੀਤ,ਦੇਵਿੰਦਰ ਕੌਰ ਸੈਣੀ, ਪ੍ਰੋ. ਸੰਤੋਖ ਸਿੰਘ ਔਜਲਾ,ਡਾ. ਪਰਮਜੀਤ ਸਿੰਘ ਰੋਮਾਣਾ, ਕਰਨਜੀਵ ਸਿੰਘ ਓ ਐੱਸ ਡੀ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਸ਼ਰਨਜੀਤ ਮਣਕੂ, ਡਾ. ਬਿਕਰਮਜੀਤ, ਡਾ. ਰਵਿੰਦਰ ਬਟਾਲਾ, ਪੂਰਨ ਪਿਆਸਾ, ਕਮਲਜੀਤ ਨੀਲੋਂ, ਮਨਜਿੰਦਰ ਧਨੋਆ,ਬਲਵਿੰਦਰ ਗਰੇਵਾਲ, ਹਰਵਿੰਦਰ ਚੰਡੀਗੜ੍ਹ, ਡਾ, ਨਰੇਸ਼ ਕੁਮਾਰ ਧਰਮਸ਼ਾਲਾ, ਡਾ. ਜਗੀਰ ਸਿੰਘ ਨੂਰ, ਜਸਬੀਰ ਜੱਸੀ ਸੰਪਾਦਕ ਸੁਰਖ ਲੀਹ, ਬਲਵਿੰਦਰ ਗਰੇਵਾਲ, ਗੁਰਪ੍ਰੀਤ ਖੰਨਾ, ਹਰਚਰਨ ਬੈਂਸ, ਡਾ. ਜਗਦੀਸ਼ ਕੌਰ, ਡਾ. ਨਰਿੰਦਰਪਾਲ ਸਿੰਘ ਪੀਏ ਯੂ, ਡਾ. ਏ ਪੀ ਸਿੰਘ,ਐੱਸ ਪੀ ਸਿੰਘ ਦਲੀਲ ਵਾਲਾ,ਡਾ. ਆਤਮ ਰੰਧਾਵਾ, ਡਾ. ਗੁਲਜ਼ਾਰ ਪੰਧੇਰ, ਜਨ ਸਕੱਤਰ, ਪੰਜਾਬੀ ਸਾਹਿੱਤ ਅਕਾਡਮੀ, ਗੁਰੂ ਨਾਨਕ ਯੂਨੀਵਰਸਿਟੀ ਤੋਂ ਡਾ. ਮਨਜਿੰਦਰ ਸਿੰਘ, ਡਾ. ਬਲਜੀਤ ਕੌਰ ਰਿਆੜ, ਡਾ. ਗੁਰਬੀਰ ਸਿੰਘ ਬਰਾੜ, ਡਾ. ਦਇਆ ਸਿੰਘ, ਤਰਨਜੀਤ ਕੌਰ ਸਾਬਕਾ ਸੰਪਾਦਕ ਸੁਰਤਾਲ ਤੇ ਭੁਪਿੰਦਰ ਦੁਲੇਅ ਟੋਰੰਟੋ, ਗੁਰਮੀਤ ਹਯਾਤਪੁਰੀ ਅਮਰੀਕਾ,ਡਾ. ਅਨੁਰਾਗ ਸਿੰਘ, ਡਾ. ਚਰਨਕੰਵਲ ਸਿੰਘ,ਡਾ. ਦੀਪਕ ਮਨਮੋਹਨ ਸਿੰਘ,ਦਰਸ਼ਨ ਬੁੱਟਰ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ,ਸੁਸ਼ੀਲ ਦੋਸਾਂਝ ਜਨਰਲ ਸਕੱਤਰ, ਦੀਪ ਦੇਵਿੰਦਰ ਸਿੰਘ ਦਫ਼ਤਰ ਸਕੱਤਰ,ਸ਼ੈਲਿੰਦਰਜੀਤ ਸਿੰਘ ਰਾਜਨ, ਡਾ. ਸੁਰਜੀਤ ਸਿੰਘ ਭੱਟੀ, ਦਰਸ਼ਨ ਸਿੰਘ ਆਸ਼ਟ, ਮਨਜੀਤ ਪੁਰੀ, ਡਾ. ਸੁਰਿੰਦਰ ਕੌਰ ਭੱਠਲ, ਪ੍ਰਿੰਸੀਪਲ ਮਨਜੀਤ ਸੋਢੀਆ, ਰਣਜੋਧ ਸਿੰਘ ਪ੍ਰਧਾਨ ਰਾਮ ਗੜ੍ਹੀਆ ਵਿਦਿਅਕ ਸੰਸਥਾਵਾਂ, ਸ਼ਰਨਜੀਤ ਮਣਕੂ, ਡਾ. ਅਮਰਜੀਤ ਟਾਂਡਾ (ਆਸਟਰੇਲੀਆ, ਪ੍ਰਿੰਸੀਪਲ ਅਮਰਜੀਤ ਸਿੰਘ ਗਰੇਵਾਲ,ਸੁਰਿੰਦਰ ਕੈਲੇ, ਦੀਪ ਜਗਦੀਪ ਸਿੰਘ, ਬਲਬੀਰ ਕੌਰ ਰਾਏਕੋਟੀ, ਇੰਦਰਜੀਤ ਪਾਲ ਭਿੰਡਰ, ਸੁਰਿੰਦਰਦੀਪ, ਸੁਮਿਤ ਗੁਲਾਟੀ, ਸ਼ਿਵਿੰਦਰ ਸਿੰਘ ਸੂਹੀ ਸਵੇਰ,ਰਘਬੀਰ ਸਿੰਘ , ਹਰਮੋਹਨ ਸਿੰਘ ਗੁੱਡੂ, ਦਰਸ਼ਨ ਸਿੰਘ ਮੱਕੜ, ਬਲਜੀਤ ਬੱਲੀ, ਡਿਪਟੀ ਕਮਿਸ਼ਨਰ ਇੰਕਮ ਟੈਕਸ ਅਨੁਰਾਗ ਸਿੰਘ,ਡਾ. ਅਜੀਤਪਾਲ ਸਿੰਘ ਜਟਾਣਾ, ਬੇਅੰਤ ਕੌਰ ਗਿੱਲ,ਅਮਰ ਘੋਲ਼ੀਆ, ਡਾ. ਜਸਵਿੰਦਰ ਸਿੰਘ ਵਿਰਕ ਡਿਪਟੀ ਡੀ ਓ, ਸਹਿਜਪ੍ਰੀਤ ਸਿੰਘ ਮਾਂਗਟ, ਕੰਵਲਜੀਤ ਸਿੰਘ ਸ਼ੰਕਰ,ਨਾਮਧਾਰੀ ਸੂਬਾ ਹਰਭਜਨ ਸਿੰਘ ਓਸਟਰ ਤੇ ਸਾਥੀ, ਹਰੀਸ਼ ਜੈਨ, ਸੁਰਿੰਦਰ ਗਿੱਲ, ਡਾ ਸਵਰਾਜਬੀਰ, ਪੰਜਾਬੀ ਜਾਗਰਣ ਦੇ ਸੰਪਾਦਕ ਵਰਿੰਦਰ ਵਾਲੀਆ, ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਅਰਵਿੰਦਰ ਕੌਰ ਜੌਹਲ, ਅਜੀਤ ਦੇ ਕਾਰਜਕਾਰੀ ਸੰਪਾਦਕ ਸਤਨਾਮ ਮਾਣਕ, ਪੰਜਾਬ ਕਲਾ ਪਰਿਸ਼ਦ ਤੋਂ ਪ੍ਰੋ ਯੋਗਰਾਜ ਅੰਗਰੀਸ਼, ਡਾ ਸਰਬਜੀਤ ਕੌਰ ਸੋਹਲ, ਕੇਵਲ ਧਾਲੀਵਾਲ, ਦੀਵਾਨ ਮਾਨਾ, ਪ੍ਰੀਤਮ ਰੁਪਾਲ, ਡਾ ਨਿਰਮਲ ਜੌੜਾ, ਦੇਸ਼ ਭਗਤ ਯਾਦਗਾਰ ਹਾਲ ਤੋਂ ਅਮੋਲਕ ਸਿੰਘ, ਗੁਰਪ੍ਰੀਤ ਸਿੰਘ ਤੂਰ, ਤੇਜ ਸਿੰਘ ਪ੍ਰਤਾਪ ਸੰਧੂ, ਤੇਜਾ ਸਿੰਘ ਤਿਲਕ, ਦੀਪਕ ਸ਼ਰਮਾ ਚਨਾਰਥਲ, ਐਡਵੋਕੇਟ ਹਰਪ੍ਰੀਤ ਸੰਧੂ, ਰਵਿੰਦਰ ਰੰਗੂਵਾਲ, ਨਿੰਦਰ ਘੁਗਿਆਣਵੀ, ਡਾ.ਬਲਵਿੰਦਰ ਸਿੰਘ ਲੱਖੇਵਾਲੀ, ਹਰਪ੍ਰੀਤ ਸਿੰਘ ਸਿੱਧੂ, ਡਾ. ਬਲਦੇਵ ਸਿੰਘ ਨੌਰਥ, ਡਾ. ਅਨਿਲ ਸ਼ਰਮਾ ਪੀ ਏ ਯੂ, ਫਿਲਮ ਤੇ ਸੰਗੀਤ ਜਗਤ ਵਿੱਚੋਂ ਇਰਸ਼ਾਦ ਕਾਮਿਲ ਮੁੰਬਈ,ਅਮਰ ਨੂਰੀ,ਦੇਵ ਦਿਲਦਾਰ, ਪੰਮੀ ਬਾਈ, ਜੀ ਐੱਸ ਪੀਟਰ, ਗੁਰਪ੍ਰੀਤ ਘੁੱਗੀ, ਜਸਵੰਤ ਸੰਦੀਲਾ, ਡਾ. ਵੀਰ ਸੁਖਵੰਤ,ਦੇਬੀ ਮਕਸੂਸਪੁਰੀ,ਤੇਜਵੰਤ ਕਿੱਟੂ, ਤਰਨਜੀਤ ਸਿੰਘ ਕਿੰਨੜਾ, ਸਰਬਜੀਤ ਵਿਰਦੀ, ਬਿੱਲਾ ਲਸੋਈ ਵਾਲਾ,ਦਲਜੀਤ ਸਿੰਘ ਬਾਗੀ ਆਦਿ ਹਾਜ਼ਰ ਸਨ।