ਰਾਣਾ ਬਲਾਚੌਰੀਆ ਕਤਲ ਕੇਸ

ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕ.ਤ.ਲ ਮਾਮਲੇ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 04 ਮਈ 2026: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ‘ਚ ਸ਼ਾਮਲ ਸ਼ੂਟਰਾਂ ‘ਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਆਦਿੱਤਿਆ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਉਸਦਾ ਅਪਰਾਧਕ ਪਿਛੋਕੜ ਹੈ | ਪੁਲਿਸ ਮੁਤਾਬਕ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਹਥਿਆਰ ਦੀ ਨੋਕ ‘ਤੇ ਲੁੱਟ-ਖੋਹ, ਐਨਡੀਪੀਐਸ, ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 14 ਮਾਮਲੇ ਦਰਜ ਹਨ।

ਪੁਲਿਸ ਮੁਤਾਬਕ ਇਹ ਕਾਮਯਾਬੀ ਦੋ ਹੋਰ ਸ਼ੂਟਰਾਂ, ਜਿਨ੍ਹਾਂ ‘ਚ ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਨਦੀਪ ਸਿੰਘ ਨੂੰ ਪੱਛਮੀ ਬੰਗਾਲ ਦੇ ਹਾਵੜਾ ਤੋਂ ਉਨ੍ਹਾਂ ਦੇ ਸਾਥੀ ਆਕਾਸ਼ਦੀਪ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਮਹੀਨਿਆਂ ਬਾਅਦ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਮੁਤਾਬਕ 15 ਦਸੰਬਰ, 2025 ਨੂੰ ਐਸਏਐਸ ਨਗਰ ਦੇ ਪਿੰਡ ਸੋਹਾਣਾ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲਾਚੌਰੀਆ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ‘ਚ ਹੁਣ ਤੱਕ ਤਿੰਨ ਸ਼ੂਟਰਾਂ ਸਮੇਤ ਕੁੱਲ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ‘ਚ ਦੋ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਐਸ਼ਦੀਪ ਸਿੰਘ ਅਤੇ ਦਵਿੰਦਰ ਵਜੋਂ ਹੋਈ ਹੈ, ਜਿਸ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਗ੍ਰਿਫ਼ਤਾਰ ਮੁਲਜ਼ਮ ਆਦਿੱਤਿਆ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ।

ਡੀਜੀਪੀ ਨੇ ਕਿਹਾ ਕਿ ਜਦੋਂ ਆਦਿੱਤਿਆ ਦੇ ਸਾਥੀਆਂ ਨੂੰ ਏਜੀਟੀਐਫ ਨੇ ਗ੍ਰਿਫ਼ਤਾਰ ਕੀਤਾ ਸੀ, ਉਦੋਂ ਤੋਂ ਹੀ ਮੁਲਜ਼ਮ ਆਦਿੱਤਿਆ ਫਰਾਰ ਸੀ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕਤਲ ਕੇਸ ‘ਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਏਡੀਜੀਪੀ, ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਆਦਿੱਤਿਆ ਕਪੂਰ ਉਰਫ਼ ਮੱਖਣ ਦੇ ਟਿਕਾਣੇ ਬਾਰੇ ਖੁਫੀਆ ਸਰੋਤ ਤੋਂ ਇਨਪੁੱਟ ਪ੍ਰਾਪਤ ਹੋਈ ਸੀ।

ਉਨ੍ਹਾਂ ਦੱਸਿਆ ਕਿ “ਸ਼ੈਡੋ ਹੰਟ” ਦੇ ਨਾਮ ਹੇਠ ਇੱਕ ਅੰਤਰਰਾਜੀ ਆਪ੍ਰੇਸ਼ਨ ਚਲਾਇਆ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਇੱਕ ਪੁਲਿਸ ਟੀਮ ਨੂੰ ਤ੍ਰਿਪੁਰਾ ਦੇ ਅਗਰਤਲਾ ਭੇਜਿਆ । ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਏਜੀਟੀਐਫ ਟੀਮ ਨੇ ਦੋਸ਼ੀ ਨੂੰ ਉਥੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ‘ਚ ਐਸਏਐਸ ਨਗਰ ਦੇ ਸੋਹਾਣਾ ਪੁਲਿਸ ਥਾਣਾ ਵਿਖੇ ਐਫਆਈਆਰ ਦਰਜ ਹੈ।

Read More: ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਤੇ ਹਥਿਆਰ ਤਸਕਰੀ ਦੇ ਮਾਡਿਊਲ ਪਰਦਾਫਾਸ਼, 2 ਜਣੇ ਗ੍ਰਿਫਤਾਰ

ਵਿਦੇਸ਼

Scroll to Top