ਚੰਡੀਗੜ੍ਹ 10 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਜਲੰਧਰ (Jalandhar) ਤੋਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਕਰਤਾਰਪੁਰ ਵਿਖੇ ਚੋਣ ਰੈਲੀ ਕੀਤੀ | ਇਸਦੇ ਨਾਲ ਹੀ ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਭਤੀਜੇ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿਕਰਯੋਗ ਹੈ ਕਿ ਸੁਰਿੰਦਰ ਚੌਧਰੀ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਬੇਟੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਿੰਦਰ ਚੌਧਰੀ ਦਾ ਪਾਰਟੀ ਵਿੱਚ ਸਵਾਗਤ ਕੀਤਾ |
ਜਨਵਰੀ 19, 2025 1:05 ਪੂਃ ਦੁਃ