Site icon TheUnmute.com

ਅੰਮ੍ਰਿਤਸਰ ‘ਚ ਦੇਰ ਰਾਤ ਸਨਸਨੀਖੇਜ ਘਟਨਾ, ਸੜਕ ‘ਤੇ ਮਿਲੀਆਂ ਨੌਜਵਾਨਾਂ ਦੀਆਂ ਲਾ.ਸ਼ਾਂ

Amritsar

ਚੰਡੀਗੜ੍ਹ, 25 ਅਕਤੂਬਰ 2024: ਅੰਮ੍ਰਿਤਸਰ (Amritsar) ‘ਚ ਦੇਰ ਰਾਤ ਤਿੰਨ ਨੌਜਵਾਨਾਂ ਦੀ ਇਕੱਠੇ ਹੀ ਸ਼ੱਕੀ ਹਲਾਤਾਂ ‘ਚ ਮੌਤ ਹੋਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ‘ਚ ਦੋ ਨੌਜਵਾਨਾਂ ਦੀਆ ਮ੍ਰਿਤਕ ਦੇਹਾਂ ਸੜਕ ‘ਤੇ ਪਾਈਆਂਮਿਲੀਆਂ, ਜਦਕਿ ਤੀਜੇ ਨੌਜਵਾਨ ਨੇ ਹਸਪਤਾਲ ‘ਚ ਦਮ ਤੋੜ ਦਿੱਤਾ |

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਬੀਤੀ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ‘ਤੇ ਮੋਟਰਸਾਈਕਲ ਅਤੇ ਸਕਾਰਪੀਓ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਤਿੰਨ ਨੌਜਵਾਨ ਜੋ ਕਿ ਮੋਟਰਸਾਈਕਲ ‘ਤੇ ਸਵਾਰ ਸਨ, ਉਨ੍ਹਾਂ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ | ਪੁਲਿਸ ਨੇ ਇਨ੍ਹਾਂ ਤਿੰਨਾਂ ਨੌਜਵਾਨਾ ਦਾ ਪੋਸਟਮਾਰਟਮ ਕਰਵਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੱਚਿਆਂ ਦਾ ਕਤਲ ਕੀਤਾ ਗਿਆ ਹੈ ਅਤੇ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਸਚਾਈ ਸਾਹਮਣੇ ਆ ਸਕੇ | ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਨੌਜਵਾਨ ਦੀ ਮੌਤ ਕਿਸੇ ਹਾਦਸੇ ਕਾਰਨ ਨਹੀਂ ਹੋਈ ਸਗੋਂ ਉਨ੍ਹਾਂ ਦਾ ਕਤਲ ਕੀਤਾ ਹੈ |

ਪਰਿਵਾਰਕ ਮੈਂਬਰਾਂ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਉਕਤ ਨੌਜਵਾਨਾਂ ਨੂੰ ਧਮਕੀਆਂ ਵੀ ਮਿਲ ਰਹੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਨੌਜਵਾਨ ਦਾ ਕਤਲ ਕੀਤਾ ਹੈ। ਉਸ ਨੂੰ ਧਮਕੀਆਂ ਦੇਣ ਵਾਲਿਆਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ |

ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ (Amritsar) ਤੋਂ ਮੰਗ ਕੀਤੀ ਕਿ ਇਸ ਮਾਮਲੇ ‘ਚ ਛੇਤੀ ਕਾਨੂੰਨੀ ਕਾਰਵਾਈ ਕਰੇ | ਪੁਲਿਸ ਵੱਲੋਂ ਨੌਜਵਾਨਾਂ ਦੀ ਮੌਤ ਦੀ ਅਸਲੀਅਤ ਦਾ ਪਤਾ ਲਗਾਉਣ ਲਈ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸਾਨੂੰ ਇਨਸਾਫ਼ ਨਾ ਮਿਲਿਆ ਤਾਂ ਅਸੀਂ ਸੜਕ ਜਾਮ ਕਰਕੇ ਇਨਸਾਫ਼ ਦੀ ਮੰਗ ਕਰਨਗੇ |

ਇਸ ਬਾਰੇ ਪੁਲਿਸ ਅਧਿਕਾਰੀ ਕੇਵਲ ਸਿੰਘ ਨੂੰ ਬੀਤੀ ਰਾਤ ਕਰੀਬ 11.15 ਵਜੇ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆਇਆ ਕਿ ਪੇਪਰ ਮਿੱਲ ਨੇੜੇ ਹਾਦਸਾ ਵਾਪਰ ਗਿਆ ਹੈ ਅਤੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਉਥੇ ਪੁੱਜੇ ਤਾਂ ਸਾਹਿਲ ਅਤੇ ਜਤਿੰਦਰ ਸਿੰਘ ਦੀਆਂ ਲਾਸ਼ਾਂ ਉਥੇ ਪਈਆਂ ਸਨ। ਇਸ ਦੇ ਨਾਲ ਹੀ ਉਹ ਤੀਜੇ ਨੌਜਵਾਨ ਤਰਲੋਚਨ ਸਿੰਘ ਨੂੰ ਹਸਪਤਾਲ ਲੈ ਗਿਆ, ਜਿੱਥੇ ਅੱਜ ਸਵੇਰੇ ਤਰਲੋਚਨ ਦੀ ਵੀ ਮੌਤ ਹੋ ਗਈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

Exit mobile version