Parkash Singh Badal

ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਐਨਡੀਏ ‘ਚ ਯੋਗਦਾਨ ਬਹੁਤ ਮਹੱਤਵਪੂਰਨ ਰਿਹਾ: ਨਰਿੰਦਰ ਮੋਦੀ

ਚੰਡੀਗੜ੍ਹ, 7 ਜੂਨ 2024: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਨਰਿੰਦਰ ਮੋਦੀ (Narendra Modi) ਸ਼ੁੱਕਰਵਾਰ ਨੂੰ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸੰਸਦੀ ਦਲ ਦੀ ਬੈਠਕ ਵਿੱਚ ਸ਼ਾਮਲ ਹੋਏ। ਇਸ ਦੌਰਾਨ ਨਰਿੰਦਰ ਮੋਦੀ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਯਾਦ ਕੀਤਾ। ਉਨ੍ਹਾਂ ਨੇ ਐਨਡੀਏ ਸੰਸਦੀ ਦਲ ਦੀ ਬੈਠਕ ਵਿੱਚ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਐਨਡੀਏ ਵਿੱਚ ਯੋਗਦਾਨ ਬਹੁਤ ਮਹੱਤਵਪੂਰਨ ਰਿਹਾ ਹੈ। ਹਾਲਾਂਕਿ ਕਿਸਾਨਾਂ ਦੇ ਅੰਦੋਲਨ ਕਾਰਨ ਗਠਜੋੜ ਟੁੱਟ ਗਿਆ।

ਜਿਕਰਯੋਗ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਨਤੀਜੇ ਬਹੁਤ ਮਾੜੇ ਰਹੇ ਹਨ। ਭਾਜਪਾ ਸੂਬੇ ਵਿਚ ਇਕ ਵੀ ਸੀਟ ਨਹੀਂ ਜਿੱਤ ਸਕੀ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਬਠਿੰਡਾ ਸੀਟ ਬਚਾਉਣ ਵਿੱਚ ਕਾਮਯਾਬ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਚੌਥੀ ਵਾਰ ਇੱਥੋਂ ਸੰਸਦ ਮੈਂਬਰ ਬਣੀ ਹੈ।

ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਮਿਲ ਕੇ ਲੋਕ ਸਭਾ ਚੋਣਾਂ ਲੜਨ ਦੀ ਪੂਰੀ ਤਿਆਰੀ ਕਰ ਲਈ ਹੈ। ਦੋਵਾਂ ਧਿਰਾਂ ਵਿਚਾਲੇ ਬੈਠਕਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਸੀ। ਪਰ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਦਾ ਅੰਦੋਲਨ ਫਿਰ ਸ਼ੁਰੂ ਹੋ ਗਿਆ ਸੀ।

ਇਸ ਤੋਂ ਇਲਾਵਾ ਬੰਦੀ ਸਿੱਖਾਂ ਦੀ ਰਿਹਾਈ ਵਰਗੇ ਕਈ ਮੁੱਦੇ ਸਨ। ਜਿਸ ‘ਤੇ ਦੋਵਾਂ ਧਿਰਾਂ ਵਿਚਾਲੇ ਕੋਈ ਸਹਿਮਤੀ ਹੀਂ ਬਣ ਸਕੀ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਨੇ ਆਪਣੇ ਦਮ ‘ਤੇ ਚੋਣ ਲੜਨ ਦਾ ਫੈਸਲਾ ਕੀਤਾ। ਦੋਵੇਂ ਪਾਰਟੀਆਂ ਨੇ ਸਾਰੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਇਹ ਦੋਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਇਕੱਲਿਆਂ ਹੀ ਲੜ ਚੁੱਕੇ ਹਨ।

Scroll to Top