July 7, 2024 7:52 pm
Deepinder Singh Patwalia

ਤਾਜਾ ਖਬਰ : ਦੀਪਇੰਦਰ ਸਿੰਘ ਪਟਵਾਲੀਆ ਹੋਣਗੇ ਪੰਜਾਬ ਦੇ ਨਵੇਂ ਏ.ਜੀ

ਚੰਡੀਗੜ੍ਹ 19 ਨਵੰਬਰ 2021 : ਪੰਜਾਬ ਸਰਕਾਰ ਵੱਲੋਂ ਦੀਪਇੰਦਰ ਸਿੰਘ ਪਟਵਾਲੀਆ ਨੂੰ ਹੁਣ ਐਡਵੋਕੇਟ ਜਨਰਲ (ਏ.ਜੀ.) ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸਦਈਏ ਕਿ ਏ.ਜੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਕਾਫੀ ਹਲਚਲ ਮਚੀ ਹੋਈ ਸੀ ਇਸ ਤੋਂ ਪਹਿਲਾਂ ਸੂਬੇ ਵਿਚ ਏ.ਜੀ. ਦੇ ਅਹੁਦੇ ‘ਤੇ ਏ.ਪੀ.ਐੱਸ ਦਿਓਲ ਨੂੰ ਨਿਯੁਕਤ ਕੀਤਾ ਗਿਆ ਸੀ ਪਰ ਸਿੱਧੂ ਦੇ ਇਤਰਾਜ਼ ਕਾਰਨ ਏ.ਪੀ.ਐਸ. ਦਿਓਲ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ, ਜਿਸ ਤੋਂ ਬਾਅਦ ਏ.ਜੀ. ਦੇ ਅਹੁਦੇ ਲਈ ਦੀਪਇੰਦਰ ਸਿੰਘ ਪਟਵਾਲੀਆ ਦੇ ਨਾਂ ‘ਤੇ ਚਰਚਾ ਚੱਲ ਰਹੀ ਸੀ, ਜਿਸ ‘ਤੇ ਅੱਜ ਮੋਹਰ ਲੱਗ ਗਈ ਹੈ।