ਚੰਡੀਗੜ੍ਹ, 12 ਫਰਵਰੀ 2022 : ਉੱਤਰਕਾਸ਼ੀ ਦੇ ਬਰਕੋਟ ‘ਚ ਅੱਜ ਸਵੇਰੇ 5.03 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 4.1 ਮਾਪੀ ਗਈ।
ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕਿਆਂ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਭੂਚਾਲ ਦਾ ਕੇਂਦਰ ਟਿਹਰੀ ਜ਼ਿਲ੍ਹੇ ਵਿੱਚ ਦੱਸਿਆ ਜਾ ਰਿਹਾ ਹੈ।