July 5, 2024 1:02 am

ਤਾਜ਼ਾ ਖ਼ਬਰ : ਰਾਘਵ ਚੱਢਾ ਨੇ ਚੋਣ ਕਮਿਸ਼ਨ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 15 ਜਨਵਰੀ 2022 : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਭਾਰਤੀ ਚੋਣ ਕਮਿਸ਼ਨ ‘ਤੇ ਗੰਭੀਰ ਦੋਸ਼ ਲਗਾਇਆ ਹੈ ਕਿ ਚੋਣ ਕਮਿਸ਼ਨ ਪੰਜਾਬ ‘ਚ ਨਵੀਂ ਸਿਆਸੀ ਪਾਰਟੀ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਨਿਯਮਾਂ ‘ਚ ਬਦਲਾਅ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਸਾਰੇ ਨਿਯਮਾਂ ਦੀ ਪਾਲਣਾ ਕਰਕੇ ਇੱਕ ਸਿਆਸੀ ਪਾਰਟੀ ਵਜੋਂ ਫਰੰਟ ਰਜਿਸਟਰ ਕਰਨਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਇਸ ਸਿਆਸੀ ਪਾਰਟੀ ਨੂੰ ਰਜਿਸਟਰਡ ਕੀਤਾ ਜਾ ਰਿਹਾ ਹੈ। ਰਾਘਵ ਚੱਢਾ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਨਿਯਮ ਹੈ ਕਿ ਕਿਸੇ ਵੀ ਪਾਰਟੀ ਨੂੰ ਰਜਿਸਟਰ ਕਰਨ ਤੋਂ ਪਹਿਲਾਂ 30 ਦਿਨਾਂ ਦਾ ਨੋਟਿਸ ਦੇਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਇਨ੍ਹਾਂ 30 ਦਿਨਾਂ ਨੂੰ ਘਟਾ ਕੇ 7 ਦਿਨ ਕਰਨ ਜਾ ਰਿਹਾ ਹੈ। ਰਾਘਵ ਚੱਢਾ ਨੇ ਕਿਹਾ ਕਿ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇਕਰ ਇਹ ਪਾਰਟੀ ਰਜਿਸਟਰਡ ਹੋ ਜਾਂਦੀ ਹੈ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸ ਪਾਰਟੀ ਨੂੰ ਹੋਵੇਗਾ ਅਤੇ ਕਿਸ ਪਾਰਟੀ ਨੂੰ ਇਸ ਦਾ ਫਾਇਦਾ ਹੋਵੇਗਾ।