Site icon TheUnmute.com

ਤਾਜ਼ਾ ਖ਼ਬਰ : ਰੁਪਿੰਦਰ ਕੌਰ ਰੂਬੀ ਨੇ ਹਰਪਾਲ ਚੀਮਾ ਦੇ ਟਵੀਟ ਦਾ ਦਿੱਤਾ ਜਵਾਬ

ਰੁਪਿੰਦਰ ਕੌਰ ਰੂਬੀ

ਚੰਡੀਗੜ੍ਹ, 10 ਨਵੰਬਰ 2021 : ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਹੀ ਵੱਡਾ ਝਟਕਾ ਲੱਗਾ ਹੈ। ਬਠਿੰਡਾ ਤੋਂ ਵਿਧਾਇਕ ਰੁਪਿੰਦਰ ਰੂਬੀ ਨੇ ਮੰਗਲਵਾਰ ਅੱਧੀ ਰਾਤ ਨੂੰ ਅਸਤੀਫਾ ਦੇ ਦਿੱਤਾ ਹੈ। ਉਸ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਟਵਿੱਟਰ ‘ਤੇ ਟੈਗ ਕਰਦੇ ਹੋਏ ਕਿਹਾ ਕਿ ਮੈਂ ਤੁਹਾਡੀ ਪਾਰਟੀ ਛੱਡ ਰਹੀ ਹਾਂ। ਇਸ ਵਿੱਚ ਉਨ੍ਹਾਂ ਨੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਵੀ ਟੈਗ ਕੀਤਾ ਹੈ। ਜਿਸ ਤੋਂ ਬਾਅਦ ਸ਼ਬਦਾਵਲੀ ਜੰਗ ਸ਼ੁਰੂ ਹੋ ਚੁੱਕੀ ਹੈ |

ਰੁਪਿੰਦਰ ਕੌਰ ਰੂਬੀ ਨੇ ਲਿਖਿਆ ਕਿ ਸਤਿਕਾਰਯੋਗ ਹਰਪਾਲ ਚੀਮਾ ਜੀ, ਤੁਹਾਨੂੰ ਵੀ ਪਤਾ ਪਾਰਟੀ ਪੰਜਾਬ ਨੂੰ ਕਿੱਥੇ ਲੈ ਕੇ ਜਾ ਰਹੀ ਹੈ, ਮੈਂ ਇਹ ਚੁੱਪ-ਚਾਪ ਨਹੀਂ ਵੇਖ ਸਕਦੀ | ਜਦ ਤੁਹਾਡਾ ਬੋਲਣ ਦਾ ਸਮਾਂ ਸੀ ਤੁਹਾਡੇ ਤੋਂ ਬੋਲਿਆ ਨਹੀਂ ਗਿਆ, ਨਾ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕ ਸਕੇ | ਨਾ ਸ. ਭਗਵੰਤ ਸਿੰਘ ਮਾਨ ਲਈ, ਰਹੀ ਟਿਕਟ ਦੀ ਗੱਲ ਤੁਸੀ ਮੇਰੇ ਖ਼ਿਲਾਫ਼ ਚੋਣਾਂ ਲੜ ਕੇ ਵੇਖ ਲਵੋ |

ਦੱਸਦਈਏ ਕਿ ਹਰਪਾਲ ਚੀਮਾ ਨੇ ਟਵੀਟ ਕਰਕੇ ਕਿਹਾ ਸੀ ਕਿ ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ। ਇਸ ਵਾਰ ਉਨ੍ਹਾਂ ਨੂੰ ‘ਆਪ’ ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੋਇਨ ਕਰ ਰਹੇ ਹਨ। ਕਾਂਗਰਸ ਨੂੰ ਬੇਨਤੀ ਹੈ ਕਿ ਰੂਬੀ ਨਾਲ ਧੋਖਾ ਨਾ ਕਰਨ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜਰੂਰ ਦੇਣ।

Exit mobile version