July 1, 2024 12:56 am
sukhbir singh badal raily

ਪਟਿਆਲਾ ਪਹੁੰਚੇ ਸੁਖਬੀਰ ਸਿੰਘ ਬਾਦਲ, ਨੌਜਵਾਨਾਂ ‘ਚ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਪਟਿਆਲਾ 9 ਦਸੰਬਰ 2021 : ਪਟਿਆਲਾ ‘ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal)ਦੀ ਨੂੰ ਲੈ ਕੇ ਐਸ.ਓ.ਆਈ ਦੇ ਨੌਜਵਾਨਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਿੱਥੇ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ‘ਚ ਨੌਜਵਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ, ਉੱਥੇ ਹੀ ਨੌਜਵਾਨਾਂ ਵੱਲੋਂ ਐਸਓਆਈ ਜ਼ਿੰਦਾਬਾਦ ਅਤੇ ਯੂਥ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਵੀ ਨੌਜਵਾਨਾਂ ਵੱਲੋਂ ਲਗਾਏ ਗਏ, ਉਥੇ ਹੀ ਸੁਖਬੀਰ ਸਿੰਘ ਬਾਦਲ (Sukhbir Singh Badal)ਨੂੰ ਰੋਡ ਸ਼ੋਅ ਰਾਹੀਂ ਰਸੀਵ ਕਰਨ ਪਹੁੰਚੇ, ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਰਾਜੂ ਖੰਨਾ ਨੇ ਕਿਹਾ ਕਿ ਅੱਜ ਨੌਜਵਾਨ ਪੰਜਾਬ ਵਿੱਚ ਮੌਜੂਦਾ ਕਾਂਗਰਸ ਦੀ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਚੁੱਕਿਆ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦਾ ਨੌਜਵਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲਾ ਨਜ਼ਰ ਆ ਰਿਹਾ, ਜਿਸ ਦੀ ਮਿਸਾਲ ਅੱਜ ਪੰਜਾਬ ਦੇ ਨੌਜਵਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਇਸ ਰੋਡ ਸ਼ੋਅ ਰਾਹੀਂ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਐਸ.ਓ.ਆਈ ਦੇ ਵਰਕਰਾਂ ਨੇ ਅੱਜ ਪਟਿਆਲਾ ਦਿਹਾਤੀ ਦੋ ਦੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਆਪਣਾ ਫਤਵਾ ਦਿੱਤਾ,