July 7, 2024 8:21 am
sukhpal khera

ਤਾਜਾ ਖਬਰ : ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ,

ਚੰਡੀਗੜ੍ਹ 18 ਨਵੰਬਰ 2021 : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਤਰਫੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਖਹਿਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਖਹਿਰਾ ਨੂੰ ਈ.ਡੀ. ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਖਹਿਰਾ ਨੇ ਸਿਆਸੀ ਰੰਜਿਸ਼ ਦਾ ਨਤੀਜਾ ਦੱਸਦੇ ਹੋਏ ਹਾਈਕੋਰਟ ਦਾ ਰੁਖ ਕੀਤਾ ਹੈ।
ਦੱਸਦਈਏ ਕਿ ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਸੀ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ। ਇਸ ਕਾਰਨ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਚਲੇ ਗਏ। ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਐਡ. ਸੁਖਪਾਲ ਖਹਿਰਾ ਦੀ ਸੈਕਟਰ-5 ਸਥਿਤ ਕੋਠੀ ‘ਤੇ ਛਾਪਾ ਮਾਰ ਕੇ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।