July 7, 2024 1:33 pm
Combat Uniform

ਭਾਰਤੀ ਹਵਾਈ ਸੈਨਾ ਦੀ 90ਵੀਂ ਵਰ੍ਹੇਗੰਢ ਮੌਕੇ ਹਵਾਈ ਸੈਨਾ ਦੀ ਨਵੀਂ ਲੜਾਕੂ ਵਰਦੀ ਲਾਂਚ

ਚੰਡੀਗੜ੍ਹ 08 ਅਕਤੂਬਰ 2022: ਅੱਜ ਦੇਸ਼ ਭਰ ਵਿੱਚ ਹਵਾਈ ਸੈਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਭਾਰਤੀ ਹਵਾਈ ਸੈਨਾ (Indian Air Force) ਚੰਡੀਗੜ੍ਹ ਦੀ ਸੁਖਨਾ ਲੇਕ ‘ਤੇ ਆਪਣੀ 90ਵੀਂ ਵਰ੍ਹੇਗੰਢ ਮਨਾ ਰਹੀ ਹੈ। ਇਹ ਪਹਿਲੀ ਵਾਰ ਹੈ ਕਿ ਇਹ ਸਮਾਗਮ ਦਿੱਲੀ-ਐਨਸੀਆਰ ਤੋਂ ਬਾਹਰ ਕਿਸੇ ਹੋਰ ਸ਼ਹਿਰ ਵਿੱਚ ਹੋ ਰਿਹਾ ਹੈ।

ਇਸਦੇ ਨਾਲ ਹੀ ਅੱਜ ਭਾਰਤੀ ਹਵਾਈ ਸੈਨਾ ਦੀ ਨਵੀਂ ਲੜਾਕੂ ਵਰਦੀ (Combat Uniform) ਲਾਂਚ ਕੀਤੀ ਗਈ ਹੈ | ਹਵਾਈ ਸੈਨਾ ਦਿਵਸ ਦੇ ਮੌਕੇ ‘ਤੇ ਭਾਰਤੀ ਹਵਾਈ ਸੈਨਾ ਨੇ ਆਪਣੀ ਨਵੀਂ ਲੜਾਕੂ ਵਰਦੀ (Combat Uniform) ਵੀ ਪਾਈ ਹੈ। ਇਹ ਵਰਦੀ ਬਹੁਤ ਖਾਸ ਹੈ।ਹਲਕੀ ਅਤੇ ਲਚਕੀਲਾ ਹੋਣ ਦੇ ਨਾਲ-ਨਾਲ ਇਸ ਦਾ ਡਿਜ਼ਾਈਨ ਅਜਿਹਾ ਹੈ ਕਿ ਦੁਸ਼ਮਣ ਨੂੰ ਆਸਾਨੀ ਨਾਲ ਚਕਮਾ ਦਿੱਤਾ ਜਾ ਸਕਦਾ ਹੈ।

ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਚੰਡੀਗੜ੍ਹ ਵਿੱਚ ਮੌਜੂਦ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਖਾਸ ਦਿਨ ‘ਤੇ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ ਹੈ।