Site icon TheUnmute.com

ADC ਗੀਤਿਕਾ ਸਿੰਘ ਵੱਲੋਂ ਐੱਸ.ਏ.ਐੱਸ. ਨਗਰ ‘ਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

SAS Nagar

ਐੱਸ.ਏ.ਐੱਸ. ਨਗਰ, 19 ਸਤੰਬਰ, 2023: ਐੱਸ.ਏ.ਐੱਸ. ਨਗਰ (SAS Nagar) ਜ਼ਿਲ੍ਹੇ ਵਿੱਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਏ ਡੀ ਸੀ (ਡੀ) ਗੀਤਿਕਾ ਸਿੰਘ ਨੇ ਸ਼ੁਰੂਆਤ ਕੀਤੀ। ਉਹਨਾਂ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਜ਼ਿਲ੍ਹੇ ਵਿੱਚ ਦੋ ਅਕਤੂਬਰ ਤੱਕ ਚੱਲੇਗੀ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਅੰਤਰਗਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਇਸ ਪੰਦਰਵਾੜੇ ਅਧੀਨ ਪਿੰਡਾਂ ਵਿੱਚ ਅਲੱਗ-ਅਲੱਗ ਗਤੀਵਿਧੀਆ ਕਰਵਾਈਆਂ ਜਾਣਗੀਆਂ।

ਉਹਨਾਂ ਨੇ ਅਲੱਗ-ਅਲੱਗ ਵਿਭਾਗਾਂ ਦੇ ਅਧਿਕਾਰੀਆ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ, ਤਾਂ ਜੋ ਇਸ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਹਨਾਂ ਨੇ ਕਿਹਾ ਕਿ ਜ਼ਿਲ੍ਹੇ (SAS Nagar) ਵਿੱਚ ਕੀਤੀਆਂ ਜਾਣ ਵਾਲੀਆ ਗਤੀਵਿਧੀਆਂ ਨੂੰ ਜਲ ਸਪਲਾਈ ਵਿਭਾਗ ਅਤੇ ਸੈਨੀਟੇਸ਼ਨ ਵਿਭਾਗ ਦੇ ਪੋਰਟਲ ਤੇ ਅਪਲੋਡ ਕੀਤਾ ਜਾਵੇ। ਉਹਨਾਂ ਨੇ ਜਿਲ੍ਹੇ ਦੇ ਵਲੰਟੀਅਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਆਪਣੇ ਗ੍ਰਾਮ ਪੰਚਾਇਤਾਂ ਦੇ ਇਲਾਕੇ ਦੀ ਸਾਫ਼-ਸਫਾਈ ਕਰਵਾਈ ਜਾਵੇ ਅਤੇ ਸਕੂਲ,ਕਾਲਜਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣ। ਪਿੰਡ ਵਾਸੀਆ ਵੱਲੋਂ ਗਿੱਲੇ ਸੁੱਕੇ ਕੂੜੇ ਅਤੇ ਤਰਲ ਕੂੜੇ ਦੇ ਪ੍ਰੋਜੈਕਟਾਂ ਦਾ ਪ੍ਰਬੰਧਨ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਵੱਖ ਵੱਖ ਵਿਭਾਗਾਂ ਦਾ ਸਹਿਯੋਗ ਦੇਣ ਲਈ ਕਿਹਾ।

ਇਸ ਤੋਂ ਇਲਾਵਾ ਇਸ ਮੁਹਿੰਮ ਤਹਿਤ ਜ਼ਿਆਦਾ ਤੋਂ ਜ਼ਿਆਦਾ ਪਿੰਡਾਂ ਨੂੰ ਓ ਡੀ ਐਫ ਅਤੇ ਓ ਡੀ ਐਫ ਪਲੱਸ ਬਣਾਉਣ ਦਾ ਯਤਨ ਕਰਕੇ, ਇਸ ਮੁਹਿੰਮ ਨੂੰ ਹਰ ਪਿੰਡ ਤੱਕ ਪਹੁੰਚਾਇਆ ਜਾ ਸਕੇ। ਬੈਠਕ ਵਿੱਚ ਏ ਡੀ ਸੀ (ਡੀ) ਸ੍ਰੀਮਤੀ ਗੀਤਿਕਾ ਸਿੰਘ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਕਾਰਜਕਾਰੀ ਇੰਜੀਨੀਅਰ ਰਮਨਪ੍ਰੀਤ ਸਿੰਘ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੋਸ਼ਲ ਸਟਾਫ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Exit mobile version