Site icon TheUnmute.com

Bathinda: ਬਠਿੰਡਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਅਸਲੇ ਸਮੇਤ ਗ੍ਰਿਫਤਾਰ

Bathinda police

ਬਠਿੰਡਾ, 27 ਜੂਨ 2024: ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (Bathinda Police) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਮਾਸ਼ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਮੁਤਾਬਕ ਸੂਬੇ ‘ਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕੀਤਾ ਗਿਆ ਹੈ | ਇਹ 3 ਜਣੇ ਹੁੰਡਈ ਵਰਨਾ ਕਾਰ ‘ਚ ਮੌੜ ਤੋਂ ਬਠਿੰਡਾ ਵੱਲ ਆ ਰਹੇ ਸਨ |

ਪੁਲਿਸ ਵੱਲੋਂ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ, ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਤੇ ਕੁਲਵਿੰਦਰ ਸਿੰਘ ਉਰਫ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਵਜੋਂ ਹੋਈ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 3 ਪਿਸਤੌਲ, ਅਸਲੇ ‘ਚ ਇੱਕ 9 ਐਮਐਮ ਪਿਸਤੌਲ ਤੇ ਦੋ .32 ਬੋਰ ਦੇ ਪਿਸਤੌਲ, ਛੇ ਜਿੰਦਾ ਕਾਰਤੂਸ, ਛੇ ਮੈਗਜ਼ੀਨ ਅਤੇ ਹੁੰਡਈ ਵਰਨਾ ਕਾਰ ਜ਼ਬਤ ਕੀਤੀ ਹੈ |

ਪੁਲਿਸ (Bathinda Police) ਨੇ ਇਨ੍ਹਾਂ 3 ਮੁਲਜ਼ਮਾਂ ਨੂੰ ਉਸ ਵਕਤ ਗ੍ਰਿਫਤਾਰ ਕੀਤਾ ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਮੌੜ ਤੋਂ ਬਠਿੰਡਾ ਵੱਲ ਆ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕਰ ਲਿਆ। ਐਸਐਸਪੀ ਬਠਿੰਡਾ ਦੀਪਕ ਪਾਰੀਕ ਦੇ ਮੁਤਾਬਕ ਥਾਣਾ ਮੌੜ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ ਨੰਬਰ 72 ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version