ਚੰਡੀਗੜ੍ਹ,18 ਅਕਤੂਬਰ 2023: AGTF ਪੰਜਾਬ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਸਚਿਨ ਉਰਫ ਬੱਚੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਮੁਲਜ਼ਮ ਗਿਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਲੁਕਣ ਦੇ ਟਿਕਾਣੇ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ। ਉਸ ਦੇ ਕਬਜ਼ੇ ‘ਚੋਂ 4 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਸ਼ੋਸ਼ਲ ਮੀਡੀਆ ‘ਤੇ ਸੰਜਮਹਿ ਕੀਤੀ ਹੈ |
ਡੀਜੀਪੀ ਪੰਜਾਬ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਿਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਨਿਰਧਾਰਤ ਟੀਚਿਆਂ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ ਹੈ।