ਲਾਰੈਂਸ ਬਿਸ਼ਨੋਈ ਦੀ ਪੇਸ਼ੀ

ਅੰਮ੍ਰਿਤਸਰ ਅਦਾਲਤ ‘ਚ ਹੋਈ ਲਾਰੈਂਸ ਬਿਸ਼ਨੋਈ ਦੀ ਪੇਸ਼ੀ, 8 ਦਿਨਾਂ ਦਾ ਮਿਲਿਆ ਰਿਮਾਂਡ

ਅੰਮ੍ਰਿਤਸਰ 28 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਕੱਲ ਮੁਕਤਸਰ ਅਦਾਲਤ ਤੋਂ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ, ਜਿਸ ਦੇ ਚਲਦੇ ਉਸ ਨੂੰ ਅੰਮ੍ਰਿਤਸਰ ਲਿਆਂਦਾ ਗਿਆ। ਅੱਜ ਸਵੇਰੇ ਲਾਰੈਂਸ ਨੂੰ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਬਿਸ਼ਨੋਈ ਨੂੰ 8 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ।

ਲਾਰੈਂਸ ਬਿਸ਼ਨੋਈ ਦੀ ਪੇਸ਼ੀ

ਦਰਅਸਲ ਅੰਮ੍ਰਿਤਸਰ ‘ਚ ਇੱਕ ਹੋਰ ਕਤਲ ਮਾਮਲੇ, ਰਾਣਾ ਕੰਦੋਵਾਲੀਆ ਦੇ ਕਤਲ ਕੇਸ ‘ਚ ਲਾਰੈਂਸ ਦਾ ਨਾਮ ਸਾਹਮਣੇ ਆਇਆ ਸੀ, ਜਿਸ ਦਾ ਹਸਪਤਾਲ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਤੇ ਵੀ ਅੰਮ੍ਰਿਤਸਰ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰੇਗੀ। ਇਸ ਦੇ ਨਾਲ ਹੀ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਵੀ ਪੰਜਾਬ ਪੁਲਿਸ ਲਈ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ ਕਿਉਂਕਿ ਕਈ ਵਾਰ ਲਾਰੈਂਸ ਦੇ ਪਰਿਵਾਰ ਵੱਲੋਂ ਉਸਦੇ ਐਨਕਾਊਂਟਰ ਹੋਣ ਦਾ ਖਦਸ਼ਾ ਜਤਾਇਆ ਗਿਆ ਸੀ। ਇਸੇ ਕਾਰਨ ਲਾਰੈਂਸ ਨੂੰ ਪੂਰੀ ਸੁਰੱਖਿਆ ‘ਚ ਤੇ ਬੁਲੇਟ ਪਰੂਫ਼ ਗੱਡੀਆਂ ‘ਚ ਮਾਨਸਾ ਤੋਂ ਅੰਮ੍ਰਿਤਸਰ ਲਿਆਂਦਾ ਗਿਆ।
ਇਸ ਤੋਂ ਪਹਿਲਾਂ ਲਾਰੈਂਸ ਤੋਂ ਪੁੱਛਗਿੱਛ ਦੋਰਾਨ ਕਈ ਵੱਡੇ ਖੁਲਾਸੇ ਹੋਏ ਹਨ।

Scroll to Top