ਚੰਡੀਗ੍ਹੜ 10 ਅਗਸਤ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦਾ ਅੱਜ 10 ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੋਗਾ ਅਦਾਲਤ ‘ਚ ਪੇਸ਼ ਕੀਤਾ | ਇਸ ਦੌਰਾਨ ਮੋਗਾ ਅਦਾਲਤ ਨੇ ਫਰੀਦਕੋਟ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ ਦਿੱਤਾ ਹੈ |
ਜ਼ਿਕਰਯੋਗ ਹੈ ਕਿ ਮੋਗਾ ਪੁਲਿਸ ਨੂੰ ਅੰਮ੍ਰਿਤਸਰ ਅਦਾਲਤ ਵਲੋਂ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ ਮਿਲਿਆ ਸੀ | ਲਾਰੈਂਸ ਬਿਸ਼ਨੋਈ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ ‘ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ‘ਚ ਮੋਗਾ ਪੁਲਿਸ ਨੇ ਲਾਰੈਂਸ ਨੂੰ ਰਿਮਾਂਡ ‘ਤੇ ਲਿਆ ਸੀ। ਇਸਦੇ ਨਾਲ ਹੀ ਹੁਣ ਲਾਰੈਂਸ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਫਰੀਦਕੋਟ ‘ਚ 2 ਅਪਰਾਧਿਕ ਮਾਮਲੇ ਦਰਜ ਹਨ ਤੇ ਪੰਜਾਬ ਭਰ ‘ਚ 17 ਮਾਮਲੇ ਦਰਜ ਹਨ।