July 2, 2024 9:21 pm
NIA

ਗੁਜਰਾਤ ਪੁਲਿਸ ਦੀ ਹਿਰਾਸਤ ‘ਚ ਲਾਰੈਂਸ ਬਿਸ਼ਨੋਈ, ਇਸ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਚੰਡੀਗੜ੍ਹ, 24 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi)  ਨੂੰ ਗੁਜਰਾਤ ਲਿਜਾਇਆ ਗਿਆ ਹੈ। ਗੁਜਰਾਤ ਪੁਲਿਸ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਬਠਿੰਡਾ ਜੇਲ੍ਹ ਤੋਂ ਆਪਣੇ ਨਾਲ ਲੈ ਗਈ ਹੈ। ਪ੍ਰਾਪਤਜਾਣਕਾਰੀ ਅਨੁਸਾਰ ਪੁਲਿਸ ਉਸ ਤੋਂ ਗੁਜਰਾਤ ਵਿੱਚ ਦਰਜ ਹੈਰੋਇਨ ਨਾਲ ਸਬੰਧਤ ਐਨਡੀਪੀਐਸ ਐਕਟ ਤਹਿਤ ਇੱਕ ਕੇਸ ਵਿੱਚ ਪੁੱਛਗਿੱਛ ਕਰੇਗੀ।

ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗੁਜਰਾਤ ਲਿਜਾਇਆ ਗਿਆ ਹੈ। ਪੁਲਿਸ ਟੀਮ ਨੇ ਲਾਰੈਂਸ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਕੱਲ੍ਹ ਦੁਪਹਿਰ 3.30 ਵਜੇ ਮੋਹਾਲੀ ਹਵਾਈ ਅੱਡੇ ’ਤੇ ਪਹੁੰਚ ਗਈ ਸੀ ।

ਜ਼ਿਕਰਯੋਗ ਹੈ ਕਿ ਸਤੰਬਰ 2002 ‘ਚ ਦਰਜ ਹੋਏ ਕੇਸ ਮੁਤਾਬਕ ਗੁਜਰਾਤ ‘ਚ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਸੀ। ਗੁਜਰਾਤ ਏਟੀਐਸ ਦੀ ਜਾਂਚ ਵਿੱਚ ਲਾਰੈਂਸ (Lawrence Bishnoi) ਦਾ ਨਾਂ ਸਾਹਮਣੇ ਆਇਆ ਸੀ। ਲਾਰੈਂਸ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਅਤੇ ਹੁਣ ਉਸ ਨੂੰ ਦੁਬਾਰਾ ਪੁੱਛਗਿੱਛ ਲਈ ਲਿਜਾਇਆ ਗਿਆ ਹੈ।