Sidhu Moosewala

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ

ਚੰਡੀਗੜ੍ਹ 01 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀਆ ਜਾ ਰਹੀ ਹੈ।ਇਸ ਸੰਬੰਧੀ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ ਅਤੇ ਲਾਰੈਂਸ ਬਿਸ਼ਨੋਈ ਦਾ ਪੰਜਾਬ ਪੁਲਿਸ (Punjab Police) ਰਿਮਾਂਡ ਲਿਆ ਜਾਵੇਗਾ ।

ਜਿਕਰਯੋਗ ਹੈ ਕਿ ਦਿੱਲੀ ਪੁਲਿਸ (Delhi Police) ਦੀ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ ਲਿਆ ਹੋਇਆ ਹੈ । ਇਸਦੇ ਨਾਲ ਹੀ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁੁਲਿਸ ਤੋਂ ਐਨਕਾਊਂਟਰ ਦਾ ਡਰ ਵੀ ਸਤਾ ਰਿਹਾ। ਜਿਸਦੇ ਚੱਲਦੇ ਬਿਸ਼ਨੋਈ ਨੇ ਪਹਿਲਾਂ ਦਿੱਲੀ ਹਾਈਕੋਰਟ ‘ਚ ਪਟੀਸ਼ਨ ਪਾਈ ਹੈ ਤੇ ਹੁਣ ਪੰਜਾਬ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾਉਣ ਦੀ ਤਿਆਰੀ ‘ਚ ਹੈ ਤਾਂ ਕਿ ਬਿਸ਼ਨੋਈ ਦਾ ਪੰਜਾਬ ਪੁਲਿਸ ਨੂੰ ਰਿਮਾਂਡ ਨਾ ਮਿਲੇ।

Scroll to Top