ਚੰਡੀਗੜ੍ਹ 31 ਅਕਤੂਬਰ 2022: ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਅੱਜ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਗੈਂਗਸਟਰ ਬਿਸ਼ਨੋਈ ਨੂੰ ਡਰੱਗ ਅਤੇ ਅਸਲਾ ਸਪਲਾਈ ਮਾਮਲੇ ਵਿੱਚ ਅੱਜ ਜਲੰਧਰ ਦੀ ਅਦਾਲਤ (Amritsar court) ਵਿੱਚ ਪੇਸ਼ ਕੀਤਾ ਗਿਆ ਸੀ।
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਲਾਰੈਂਸ ਨੂੰ ਜਲੰਧਰ ਤੋਂ ਟਰਾਂਜਿਟ ਰਿਮਾਂਡ ਦੇ ਉੱਤੇ ਅੰਮ੍ਰਿਤਸਰ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ 2021 ਵਿੱਚ ਘਰਿੰਡਾ ਪੁਲਿਸ ਵੱਲੋਂ ਨਿਤਿਨ ਨਾਹਰ ਅਤੇ ਬਿਕਰਮਜੀਤ ਨਾਮਕ ਕਥਿਤ ਗੈਂਗਸਟਰ ਸਮੇਤ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ‘ਤੇ ਹਥਿਆਰ ਮੁਹੱਈਆ ਕਰਵਾਉਣ ਦੇ ਇਲਜ਼ਾਮ ਲੱਗੇ ਸੀ, ਜਿਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਮ ਵੀ ਸਾਹਮਣੇ ਆਇਆ |