Site icon TheUnmute.com

ਲਾਰੈਂਸ ਬਿਸ਼ਨੋਈ ਦੀ ਜਲੰਧਰ ਅਦਾਲਤ ‘ਚ ਹੋਈ ਪੇਸ਼ੀ, ਮਿਲਿਆ 10 ਦਿਨ ਦਾ ਪੁਲਿਸ ਰਿਮਾਂਡ

Lawrence Bishnoi

ਚੰਡੀਗੜ੍ਹ 21 ਅਕਤੂਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ 10 ਦਿਨਾਂ ਦਾ ਰਿਮਾਂਡ ਖਤਮ ਹੋਣ ਉਪਰੰਤ ਮੋਗਾ ਦੀ ਬਾਘਾ ਪੁਰਾਣਾ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿੱਥੇ ਅਦਾਲਤ ਨੇ ਜਲੰਧਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ |

ਇਸਦੇ ਨਾਲ ਹੀ ਜਲੰਧਰ ਪੁਲਿਸ ਨੇ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦੇ ਲਾਰੈਂਸ ਨੂੰ ਭਾਰੀ ਸੁਰੱਖਿਆ ਹੇਠ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ | ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 31 ਅਕਤੂਬਰ ਤੱਕ ਯਾਨੀ 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਜਿਕਰਯੋਗ ਹੈ ਕਿ ਲਾਰੈਂਸ ਪਿਛਲੇ 10 ਦਿਨਾਂ ਤੋਂ ਮੋਗਾ ਪੁਲਿਸ ਦੀ ਕਸਟਡੀ ਵਿਚ ਸੀ, ਜਿੱਥੇ ਲਾਰੈਂਸ ਬਿਸ਼ਨੋਈ ਤੋਂ ਹਰਜੀਤ ਪੈਂਟਾ ਕਤਲਕਾਂਡ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ |

Exit mobile version