June 26, 2024 7:09 am
Lawrence Bishnoi

ਲਾਰੈਂਸ ਬਿਸ਼ਨੋਈ ਦੀ ਲੁਧਿਆਣਾ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ 14 ਦਿਨਾਂ ਰਿਮਾਂਡ

ਚੰਡੀਗੜ੍ਹ 29 ਸਤੰਬਰ 2022: ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ, ਜਿਸਤੋਂ ਬਾਅਦ ਪੁਲਿਸ ਨੇ ਲਾਰੈਂਸ ਨੂੰ ਸਖ਼ਤ ਸੁਰੱਖਿਆ ਹੇਠ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 14 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਦੱਸ ਦੇਈਏ ਕਿ ਲਾਰੈਂਸ ਲੁਧਿਆਣਾ ਦੇ ਮੇਹਰਬਾਨ ਵਿਚ ਇੱਕ ਕਤਲ ਕੇਸ ਵਿੱਚ ਨਾਮਜ਼ਦ ਹੈ, ਇਸ ਮਾਮਲੇ ਵਿਚ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾਵੇਗੀ |