Site icon TheUnmute.com

ਲਾਰੈਂਸ ਦੇ ਵਕੀਲ ਨੇ ਬੀਤੀ ਰਾਤ ਪੇਸ਼ੀ ਨੂੰ ਲੈ ਕੇ ਪੰਜਾਬ ਪੁਲਿਸ ‘ਤੇ ਲਗਾਏ ਗੰਭੀਰ ਦੋਸ਼

Punjab police

ਚੰਡੀਗੜ੍ਹ 22 ਜੂਨ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਦੇਰ ਰਾਤ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ | ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ 27 ਜੂਨ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ |

ਇਸ ਦੌਰਾਨ ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਨੂੰ ਲੈ ਕੇ ਸਵਾਲ ਚੁੱਕੇ ਅਤੇ ਪੰਜਾਬ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ | ਉਨ੍ਹਾਂ ਕਿਹਾ ਕਿ ਲਾਰੈਂਸ ਨੂੰ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ। ਇਸ ਲਈ ਪਹਿਲਾਂ ਸਵੇਰੇ 4 ਵਜੇ ਅਤੇ ਹੁਣ ਰਾਤ 10 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸਾਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਅਸੀਂ ਇਸ ਦੇ ਖਿਲਾਫ ਸੁਪਰੀਮ ਕੋਰਟ ‘ਚ ਰਿੱਟ ਪਟੀਸ਼ਨ ਦਾਇਰ ਕਰਾਂਗੇ। ਜਿਸ ਵਿੱਚ ਵੀਡੀਓ ਰਿਕਾਰਡਿੰਗ ਅਤੇ ਮੈਡੀਕਲ ਰਿਪੋਰਟ ਮੰਗੀ ਜਾਵੇਗੀ। ਇਸਦੇ ਨਾਲ ਹੀ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਿਸ ‘ਤੇ ਲਾਰੇਂਸ ਬਿਸ਼ਨੋਈ ਨੂੰ ਅਦਾਲਤ ‘ਚ ਪੇਸ਼ ਕਰਨ ‘ਚ ਕਾਨੂੰਨ ਦੇ ਉਲਟ ਜਾਣ ਦਾ ਦੋਸ਼ ਲਗਾਇਆ ਹੈ।

Exit mobile version