ਚੰਡੀਗੜ੍ਹ, 24 ਅਕਤੂਬਰ 2024: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਅਨਾਜ ਭਵਨ ਵਿਖੇ ਹੋਈ ਸਮੀਖਿਆ ਬੈਠਕ ਕੀਤੀ | ਇਸ ਦੌਰਾਨ ਕਟਾਰੂਚੱਕ ਨੇ ਦੌਰਾਨ ਝੋਨੇ ਦੇ ਖਰੀਦ ਸੰਬੰਧੀ ਕਾਰਜਾਂ ਦਾ ਜਾਇਜ਼ਾ ਲਿਆ | ਇਸਦੇ ਨਾਲ ਹੀ ਸੰਬੰਧਿਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਝੋਨੇ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ |
ਅਧਿਕਾਰੀਆਂ ਨੇ ਕੈਬਿਨਟ ਮੰਤਰੀ (Lal Chand Kataruchak) ਦੇ ਧਿਆਨ ‘ਚ ਇਹ ਵੀ ਲਿਆਂਦਾ ਗਿਆ ਕਿ ਖਰੀਦ ਸੀਜ਼ਨ ਦੀ ਨਿਰਵਿਘਨ ਰਫ਼ਤਾਰ ਇਸ ਤੱਥ ਦਾ ਕਾਰਨ ਹੈ ਕਿ ਇਸ ਸਾਲ ਵਾਢੀ ਦਾ ਸੀਜ਼ਨ ਇੱਕ ਹਫ਼ਤਾ ਪਛੜ ਗਿਆ ਸੀ, ਇਸ ਦੇ ਬਾਵਜੂਦ 38.41 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ‘ਚ ਰੋਜ਼ਾਨਾ 4.88 ਲੱਖ ਮੀਟ੍ਰਿਕ ਟਨ ਝੋਨਾ ਆ ਰਿਹਾ ਹੈ। ਹੁਣ ਤੱਕ 10.25 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਰੋਜ਼ਾਨਾ 2 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ‘ਚ 5600 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਹੈ। ਪਿਛਲੇ ਸਾਲ ਜਦੋਂ ਝੋਨੇ ਦੀ ਆਮਦ 38 ਲੱਖ ਮੀਟ੍ਰਿਕ ਟਨ ਸੀ, ਉਸ ਸਮੇਂ ਲਿਫਟਿੰਗ ਦਾ ਅੰਕੜਾ 10 ਲੱਖ ਮੀਟ੍ਰਿਕ ਟਨ ਦੇ ਕਰੀਬ ਸੀ ਅਤੇ ਰੋਜ਼ਾਨਾ ਲਿਫਟਿੰਗ 1.34 ਲੱਖ ਮੀਟ੍ਰਿਕ ਟਨ ਦੇ ਕਰੀਬ ਸੀ, ਜਿਸ ਲਈ ਕਿਸਾਨ ਨੂੰ ਸਿਰਫ 5066 ਕਰੋੜ ਰੁਪਏ ਹੀ ਜਾਰੀ ਕੀਤੇ ਗਏ ਸਨ।
ਇਸ ਲਈ ਇਸ ਸਾਲ ਸੀਜ਼ਨ ਦੇਰ ਨਾਲ ਸ਼ੁਰੂ ਹੋਣ ਦੇ ਬਾਵਜੂਦ ਸਰਕਾਰੀ ਖਰੀਦ, ਲਿਫਟਿੰਗ ਅਤੇ ਅਦਾਇਗੀਆਂ ਦੀ ਰਫ਼ਤਾਰ ਨਿਸ਼ਚਿਤ ਤੌਰ ‘ਤੇ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਹੈ।
ਉਨ੍ਹਾਂ ਦੱਸਿਆ ਕਿ ਕੁੱਲ 5037 ਮਿੱਲਾਂ ਵਿੱਚੋਂ 3297 ਨੇ ਰਜਿਸਟ੍ਰੇਸ਼ਨ ਲਈ ਅਰਜ਼ੀਆਂ ਦਿੱਤੀਆਂ ਹਨ ਅਤੇ 2670 ਮਿੱਲਾਂ ਨੂੰ ਅਲਾਟ ਕਰ ਦਿੱਤਾ ਹੈ।