Site icon TheUnmute.com

ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਦੇ ਆਗੂਆਂ ਨੇ ਹਰਜਿੰਦਰ ਸਿੰਘ ਧਾਮੀ ਨਾਲ ਸਿੱਖ ਮਸਲਿਆਂ ਸਬੰਧੀ ਕੀਤੀ ਚਰਚਾ

Sikh issues

ਅੰਮ੍ਰਿਤਸਰ, 15 ਫ਼ਰਵਰੀ 2024: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਏ ਨਿਊਜੀਲੈਂਡ (New Zealand) ਦੀ ਸੁਪਰੀਮ ਸਿੱਖ ਸੁਸਾਇਟੀ ਦੇ ਮੁੱਖ ਪ੍ਰਬੰਧਕ ਸ. ਦਲਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਨਿਊਜੀਲੈਂਡ ਵਿਚ ਸਿੱਖ ਮਾਮਲਿਆਂ (Sikh issues) ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਨਿਊਜੀਲੈਂਡ ਵਿਖੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਗਲ ਕਰਦਿਆਂ ਸ. ਦਲਜੀਤ ਸਿੰਘ ਨੇ ਕਿਹਾ ਕਿ ਹਰ ਖਿੱਤੇ ਵਿਚ ਵਸਦੇ ਸਿੱਖਾਂ ਲਈ ਪੰਥ ਦੀ ਇਸ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਨੇ ਹਰ ਸਮੇਂ ਅਵਾਜ਼ ਉਠਾਈ ਹੈ। ਸੰਸਥਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜ਼ਾਂ ਨੇ ਪੂਰੀ ਦੁਨੀਆਂ ਵਿਚ ਸਿੱਖ ਕੌਮ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ (New Zealand) ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਤਤਪਰ ਹੈ ਅਤੇ ਇਸ ਕਾਰਜ਼ ਲਈ ਸ਼੍ਰੋਮਣੀ ਕਮੇਟੀ ਤੋਂ ਸਹਿਯੋਗ ਦੀ ਆਸ ਕਰਦੇ ਹਾਂ।

ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਅੇਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਜੀਤ ਸਿੰਘ ਅਤੇ ਉਨ੍ਹਾਂ ਨਾਲ ਧਾਰਮਿਕ ਖੇਤਰ ਵਿਚ ਸੇਵਾਵਾਂ ਨਿਭਾਉਣ ਵਾਲੇ ਸ. ਜਤਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਹੋਰ ਮੌਜੂਦ ਸਨ।

Exit mobile version