July 4, 2024 7:45 pm
Tarun Chugh

ਅਕਾਲੀ ਦਲ ਛੱਡ ਭਾਜਪਾ ‘ਚ ਸ਼ਾਮਲ ਹੋਏ ਆਗੂਆਂ ਨੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ: 16 ਸਤੰਬਰ 2023: ਬੀਤੇ ਦਿਨ ਨੂੰ ਭਾਜਪਾ ਹੈੱਡਕੁਆਰਟਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ, ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸੰਧੂ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨਾਲ ਮੁਲਾਕਾਤ ਕੀਤੀ | ਭਾਜਪਾ ‘ਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਨੇ ਹੈਦਰਾਬਾਦ ਤੋਂ ਵਾਪਸ ਪਰਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਅੰਮ੍ਰਿਤਸਰ ਵਿੱਚ ਭਾਜਪਾ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧਤਾ ਪ੍ਰਗਟਾਈ।

ਮੀਡੀਆ ਵਿੱਚ ਇੱਕ ਬਿਆਨ ਜਾਰੀ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਅਕਾਲੀ ਆਗੂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਰਕਾਰ ਵਿੱਚ ਸਬਕਾ ਸਾਥ.ਸਬਕਾ ਵਿਕਾਸ ਅਤੇ ਸੇਵਾ, ਸੁਸ਼ਾਸਨ ਅਤੇ ਗਰੀਬ ਕਲਿਆਣ ਦੇ ਮੂਲ ਮੰਤਰ ਦੇ ਨਾਲ ਮਾਨਯੋਗ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਡਾ, ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਪਾਰਟੀ ਵਿੱਚ ਵਿਸ਼ਵਾਸ਼ ਪ੍ਰਗਟ ਕੀਤਾ ਹੈ, ਉਹਨਾਂ ਦਾ ਤਹਿ ਦਿਲੋਂ ਸਵਾਗਤ ਹੈ, ਉਨ੍ਹਾਂ ਕਿਹਾ ਇਹ ਸਭ ਮਜ਼ਬੂਤ ​​ਆਗੂ ਹਨ, ਉਹਨਾਂ ਦੇ ਆਉਣ ਨਾਲ ਭਾਜਪਾ ਅੰਮ੍ਰਿਤਸਰ ਪਾਰਟੀ ਅਤੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।

Punjab BJP

ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਲਗਾਤਾਰ ਮਜ਼ਬੂਤ ​​ਹੋ ਰਹੀ ਹੈ, ਪਾਰਟੀ ਦਾ ਵਿਸਥਾਰ ਵੀ ਹੋ ਰਿਹਾ ਹੈ ਅਤੇ ਇਸ ਦੇ ਨਾਲ ਹੀ ਵਰਕਰਾਂ ਦੀ ਸਰਗਰਮੀ ਵੀ ਵਧ ਰਹੀ ਹੈ। ਯਕੀਨਨ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ​​ਬਦਲ ਵਜੋਂ ਉੱਭਰੀ ਹੈ ਅਤੇ ਇਸ ਦੇ ਨਤੀਜੇ ਆਉਣ ਵਾਲੀਆਂ ਚੋਣਾਂ ਵਿੱਚ ਵੀ ਦੇਖਣ ਨੂੰ ਮਿਲਣਗੇ।

ਤਰੁਣ ਚੁੱਘ (Tarun Chugh) ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਇੱਕ ਫੇਲ ਮਾਡਲ ਸਰਕਾਰ ਹੈ, ਕਾਨੂੰਨ ਵਿਵਸਥਾ ਦੀ ਹਾਲਤ ਮਾੜੀ ਹੈ, ਅਜਿਹੇ ਵਿੱਚ ਕੋਈ ਵੀ ਵਪਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਇੱਥੋਂ ਤੱਕ ਕਿ ਆਮ ਆਦਮੀ ਵੀ ਡਰ ਦੇ ਮਾਹੌਲ ਵਿੱਚ ਹੈ। ਭਗਵੰਤ ਮਾਨ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਈ ਹੈ, ਇਸ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਜ਼ਰੂਰ ਦੇਵੇਗੀ।