ਲੀਗਲ ਮੈਟਰੋਲੋਜੀ ਵਿੰਗ

ਲੀਗਲ ਮੈਟਰੋਲੋਜੀ ਵਿੰਗ ਵੱਲੋਂ ਕੰਪਾਊਂਡਿੰਗ ਫੀਸ ਦੀ ਵਸੂਲੀ ‘ਚ 121 ਫੀਸਦੀ ਵਾਧਾ

ਚੰਡੀਗੜ੍ਹ, 22 ਅਗਸਤ 2025: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦਾ ਲੀਗਲ ਮੈਟਰੋਲੋਜੀ ਵਿੰਗ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ ਇਕੱਠੀ ਕੀਤੀ ਕੰਪਾਊਂਡਿੰਗ ਫੀਸ, ਵੈਰੀਫਿਕੇਸ਼ਨ ਅਤੇ ਇੰਸਪੈਕਸ਼ਨ ਵਰਗੇ ਕਈ ਮਾਪਦੰਡਾਂ ‘ਚ ਵਾਧਾ ਦਰਜ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਕੰਪਾਊਂਡਿਗ ਫੀਸਾਂ ਦੇ ਮਾਮਲੇ ‘ਚ ਲੀਗਲ ਮੈਟਰੋਲੋਜੀ ਵਿੰਗ ਨੇ 1.10 ਕਰੋੜ ਰੁਪਏ ਵਸੂਲ ਕੀਤੇ ਹਨ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ਦੌਰਾਨ ਵਿੰਗ ਨੇ 49.68 ਲੱਖ ਰੁਪਏ ਹੀ ਇਕੱਠੇ ਕੀਤੇ ਸਨ। ਇਸ ਤਰ੍ਹਾਂ, ਇਹ ਵਾਧਾ 121 ਫੀਸਦ ਬਣਦਾ ਹੈ। ਵਿੰਗ ਨੇ 5753 ਨਿਰੀਖਣ (ਵੈਰੀਫਿਕੇਸ਼ਨ) ਕੀਤੇ ਜਦੋਂ ਕਿ ਇਸ ਵਾਰ ਨਿਰੀਖਣਾਂ ਦੇ ਅੰਕੜੇ 11,035 ਹਨ।

ਇਸਦੇ ਨਾਲ ਹੀ ਪਿਛਲੇ ਸਾਲ ਦਰਜ ਹੋਏ ਕੇਸਾਂ ਦੀ ਗਿਣਤੀ 587 ਸੀ ਜਦੋਂ ਕਿ ਇਸ ਸਾਲ ਦੌਰਾਨ ਇਹ ਗਿਣਤੀ 1531 ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ ਪਿਛਲੇ ਸਾਲ 41625 ਵਪਾਰਕ ਅਦਾਰਿਆਂ ਦਾ ਨਿਰੀਖਣ ਕੀਤਾ ਸੀ ਜਦੋਂ ਕਿ ਇਸ ਸਾਲ 42733 ਅਦਾਰਿਆਂ ਦਾ ਨਿਰੀਖਣ ਕੀਤਾ ਹੈ।

ਅੱਜ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਭਵਨ ਵਿਖੇ ਲੀਗਲ ਮੈਟਰੋਲੋਜੀ ਵਿੰਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ | ਇਸ ਬੈਠਕ ਦੌਰਾਨ ਕੈਬਿਨਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਾਲਕੀ ਵਾਲੀਆਂ ਮਿਆਰੀ ਲੈਬਾਂ ਹਨ ,ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਂ ਦੀ ਤਜਵੀਜ਼ ਹੈ।

ਲਾਲ ਚੰਦ ਕਟਾਰੂਚੱਕ ਨੇ ਵਿੰਗ ਦੇ ਪੁਨਰਗਠਨ ਦੇ ਨਾਲ-ਨਾਲ ਆਧੁਨਿਕ ਉਪਕਰਣਾਂ ਦੀ ਜ਼ਰੂਰਤ ਦੇ ਸਬੰਧ ‘ਚ ਵਿੰਗ ਦੇ ਅਧਿਕਾਰੀਆਂ ਨੂੰ ਵਿਸਤ੍ਰਿਤ ਪ੍ਰਸਤਾਵ ਭੇਜਣ ਲਈ ਕਿਹਾ ਤਾਂ ਜੋ ਉਹ ਇਨ੍ਹਾਂ ਤਜਵੀਜ਼ਾਂ ਦਾ ਚੰਗੀ ਤਰ੍ਹਾਂ ਅਧਿਐਨ ਕੀਤਾ ਜਾ ਸਕੇ ਅਤੇ ਛੇਤੀ ਤੋਂ ਛੇਤੀ ਜ਼ਰੂਰੀ ਉਪਾਅ ਕਰ ਸਕਣ।

Read More: ਲਾਲ ਚੰਦ ਕਟਾਰੂਚੱਕ ਨੇ 5 ਜ਼ਿਲ੍ਹਿਆਂ ‘ਚ ਹਾਈਵੇਅ ‘ਤੇ ਫੁੱਲਦਾਰ ਪੌਦੇ ਲਗਾਉਣ ਲਈ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

Scroll to Top