Site icon TheUnmute.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐਸ. ਨਗਰ ਵੱਲੋਂ ਜ਼ਿਲ੍ਹੇ ਦੇ ਲੀਗਲ ਲਿਟਰੇਸੀ ਕਲੱਬਾਂ ਰਾਹੀਂ ਜਾਗਰੂਕਤਾ ਪ੍ਰੋਗਰਾਮ ਕਰਵਾਏ

ਸ਼ਹੀਦੀ ਸਭਾ

ਐੱਸ.ਏ.ਐੱਸ. ਨਗਰ, 2 ਦਸੰਬਰ 2023: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਦੀ ਪਾਲਣਾ ਅਤੇ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਇੰਟਰਨੈਸ਼ਨਲ ਡੇਅ ਆਫ਼ ਪੀਪਲ ਵਿਦ ਡਿਸਏਬਿਲਿਟੀਜ਼’ ਦੇ ਮੌਕੇ ਤੇ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ ਜਾਗਰੂਕਤਾ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਗਿਆ |

ਜਿਸ ਵਿਚ ਵਿਦਿਆਰਥੀਆਂ ਨੂੰ ਨਾਲਸਾ (ਲੀਗਲ ਸਰਵਿਸਿਜ਼ ਟੂ ਦ ਮੈਂਟਲੀ ਇਲ ਐਂਡ ਮੈਂਟਲੀ ਡਿਸਟੇਬਲਡ ਪ੍ਰਸਨਜ਼) ਸਕੀਮ, 2015 ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ, 1987 ਦੇ ਸੈਕਸ਼ਨ 12 ਅਧੀਨ ‘ਸਪੈਸ਼ਲੀ ਏਬਲਡ’ ਵਿਅਕਤੀ ਕਾਨੂੰਨੀ ਸੇਵਾਵਾਂ ਅਥਾਰਟੀਆਂ ਤੋਂ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਹਨ, ਜਿਸ ਵਿਚ ਕਾਨੂੰਨੀ ਸਲਾਹ, ਕਾਨੂੰਨੀ ਸਹਾਇਤਾ, ਕੋਰਟ ਫੀਸ ਦੀ ਅਦਾਇਗੀ ਅਤੇ ਕੇਸ ਵਿਚ ਹੋਣ ਵਾਲੇ ਫੁਟਕਲ ਖਰਚੇ ਵੀ ਸ਼ਾਮਲ ਹਨ।

Exit mobile version