ਮੇਰੀ CBI ਜਾਂਚ ਕਰਵਾ ਲੈਣ, ਜੇਕਰ ਦੋਸ਼ੀ ਪਾਇਆ ਗਿਆ ਤਾਂ ਦੇ ਦਿਓ ਫਾਂਸੀ: ਜਗਦੀਸ਼ ਭੋਲਾ

Jagdish Bhola

ਚੰਡੀਗੜ੍ਹ, 17 ਮਾਰਚ 2023: ਗਿੱਦੜਬਾਹਾ ਦੇ ਦੀਪ ਹਸਪਤਾਲ ‘ਚ ਆਪਣੀ ਬੀਮਾਰ ਮਾਂ ਦਾ ਪਤਾ ਲੈਣ ਤੋਂ ਬਾਅਦ ਜਗਦੀਸ਼ ਭੋਲਾ (Jagdish Bhola) ਦਾ ਪਹਿਲਾ ਵੱਡਾ ਬਿਆਨ ਦਿੱਤਾ ਹੈ, ਉਨ੍ਹਾਂ ਨੇ ਕਿਹਾ ਕਿ ਮੇਰੀ ਸੀਬੀਆਈ ਜਾਂਚ ਕਰਵਾ ਲੈਣ ਜੇਕਰ ਮੈਂ ਦੋਸ਼ੀ ਪਾਇਆ ਜਾਂਦਾ ਹਾਂ ਤਾਂ ਫਾਂਸੀ ਦੀ ਸਜ਼ਾ ਦੇ ਦਿੱਤੀ ਜਾਵੇ | ਉਨ੍ਹਾਂ ਨੇ ਕਿਹਾ ਮੈਂ ਕੁਝ ਗਲਤ ਨਹੀਂ ਕੀਤਾ |

ਇਸਦੇ ਨਾਲ ਹੀ ਜਗਦੀਸ਼ ਭੋਲਾ (Jagdish Bhola) ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੇਰੇ ਨਾਲ ਜਿਨ੍ਹਾਂ ਨੂੰ 12 ਤੋਂ 15 ਸਾਲ ਤੱਕ ਸਜ਼ਾ ਸੀ, ਉਨ੍ਹਾਂ ਸਾਰੀਆਂ ਨੂੰ ਜ਼ਮਾਨਤ ਦੇ ਦਿੱਤੀ, ਪਰ ਪਤਾ ਨਹੀਂ ਮੈਨੂੰ ਜ਼ਮਾਨਤ ਨਹੀਂ ਦਿੱਤੀ ਗਈ | ਉਨ੍ਹਾਂ ਨੇ ਕਿਹਾ ਕਿ ਮੈਂ 2 ਮਹੀਨਿਆਂ ਦੀ ਪੈਰੋਲ ਮੰਗੀ ਸੀ, ਪਰ ਨਹੀਂ ਦਿੱਤੀ ਗਈ | ਉਨ੍ਹਾਂ ਨੇ ਕਿਹਾ ਮਾਣਯੋਗ ਹਾਈਕੋਰਟ ਦਾ ਧੰਨਵਾਦ ਕਰਦਾ ਹਾਂ ਕਿ ਇੱਕ ਦਿਨ ਦੀ ਜ਼ਮਾਨਤ ਦੇ ਕੇ ਆਪਣੀ ਮਾਤਾ ਨੂੰ ਮਿਲਣ ਦਾ ਮੌਕਾ ਦਿੱਤਾ |

ਜ਼ਿਕਰਯੋਗ ਹੈ ਕਿ ਜਗਦੀਸ਼ ਭੋਲੇ (Jagdish Bhola) ਨੂੰ 700 ਕਰੋੜ ਰੁਪਏ ਦੇ ਡਰੱਗ ਰੈਕੇਟ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਭੋਲੇ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ।ਤੁਹਾਨੂੰ ਦੱਸ ਦੇਈਏ ਕਿ ਜਗਦੀਸ਼ ਭੋਲਾ ਅੰਤਰਰਾਸ਼ਟਰੀ ਪਹਿਲਵਾਨ ਰਹਿ ਚੁੱਕਾ ਹੈ ਅਤੇ ਅਰਜੁਨ ਅਵਾਰਡ ਜੇਤੂ ਹੈ । ਉਹ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. 2013 ‘ਚ ਭੋਲਾ ਖਿਲਾਫ ਡਰੱਗਜ਼ ਦਾ ਮਾਮਲਾ ਸਾਹਮਣੇ ਆਇਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।