July 5, 2024 2:22 am
ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ

ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚੰਨੀ ਨੂੰ ਲਿਖੀ ਚਿੱਠੀ

20 ਅਕਤੂਬਰ 2021: ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖ ਕੇ ਨੂਰਪੁਰ ਬੇਦੀ ਵਿੱਚ ਮੱਕੀ ਦੀ ਫਸਲ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਜਿਨ੍ਹਾਂ ਨੇ ਪੀਣ ਯੋਗ ਪਾਣੀ ਅਤੇ ਸਿੰਚਾਈ ਵਾਸਤੇ ਟਿਊਬਵੈੱਲ ਮੁਹੱਈਆ ਕਰਵਾਉਣ ਦੀ ਲੋੜ ਤੇ ਵੀ ਜ਼ੋਰ ਦਿੱਤਾ ਹੈ।

ਇਸ ਲੜੀ ਹੇਠ, ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿਚ ਐੱਮ.ਪੀ ਤਿਵਾੜੀ ਨੇ 14 ਅਕਤੂਬਰ ਨੂੰ ਸ਼ਹੀਦ ਗੱਜਣ ਸਿੰਘ ਦੇ ਨੂਰਪੁਰ ਬੇਦੀ ਦੇ ਪਿੰਡ ਪਚਰੰਦਾ ਸਥਿਤ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਇਲਾਕੇ ਦੀਆਂ ਪਤਵੰਤੀਆਂ ਸ਼ਖ਼ਸੀਅਤਾਂ ਨਾਲ ਇਕ ਮੀਟਿੰਗ ਦੌਰਾਨ ਚੁੱਕੇ ਗਏ ਮੁੱਦਿਆਂ ਦੇ ਸਬੰਧ ਵਿਚ ਹਾਲ ਹੀ ਵਿਚ ਬਰਬਾਦ ਹੋਈ ਮੱਕੀ ਲਈ ਮੁਆਵਜ਼ਾ ਪਹਿਲ ਦੇ ਅਧਾਰ ਤੇ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੀਣ ਯੋਗ ਪਾਣੀ ਅਤੇ ਸਿੰਚਾਈ ਲਈ ਵੀ ਨੂਰਪੁਰ ਬੇਦੀ ਚ ਟਿਊਬਵੈੱਲਾਂ ਦੀ ਲੋੜ ਉੱਪਰ ਜ਼ੋਰ ਦਿੱਤਾ ਹੈ।

ਇਸ ਸੰਬੰਧ ਵਿਚ ਐੱਮ.ਪੀ ਤਿਵਾੜੀ ਨੇ ਮੁੱਖ ਮੰਤਰੀ ਨੂੰ ਡਿਪਟੀ ਕਮਿਸ਼ਨਰ, ਰੋਪੜ ਨੂੰ ਇਨ੍ਹਾਂ ਮੁੱਦਿਆਂ ਬਾਰੇ ਗਿਰਦਾਵਰੀ ਕਰਵਾਉਣ ਤੇ ਰਿਪੋਰਟ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਲੋਕਾਂ ਦੀਆਂ ਪਰੇਸ਼ਾਨੀਆਂ ਦਾ ਤੁਰੰਤ ਹੱਲ ਹੋ ਸਕੇ।